21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਅੱਜ ਬਿਨਾਂ ਜੁਰਮਾਨੇ ਦੇ ਪ੍ਰਾਪਰਟੀ ਟੈਕਸ ਭਰਨ ਦਾ ਆਖਰੀ ਦਿਨ

Ad Position 21
No active advertisement
ਅਜੀਤ ਡੈਸਕ 31-08-2025
ਲੁਧਿਆਣਾ, 30 ਅਗਸਤ (ਭੁਪਿੰਦਰ ਸਿੰਘ ਬੈਂਸ/ਜਗਮੀਤ ਸਿੰਘ)-ਰਾਜ ਸਰਕਾਰ ਵਲੋਂ ਪਿਛਲੇ ਸਮੇਂ ਵਿਚ ਪ੍ਰਾਪਰਟੀ ਟੈਕਸ ਲਈ ਜਾਰੀ ਕੀਤੀ ਗਈ ਵਨ ਟਾਈਮ ਸੈਟਲਮੈਂਟ (ਓ.ਟੀ.ਐਸ) ਨੀਤੀ ਦੇ ਤਹਿਤ 31 ਅਗਸਤ, 2025 ਵਿਆਜ ਅਤੇ ਜੁਰਮਾਨੇ ਤੋਂ ਬਿਨਾਂ ਬਕਾਇਆ ਪ੍ਰਾਪਰਟੀ ਟੈਕਸ ਭਰਨ ਦਾ ਆਖਰੀ ਦਿਨ ਹੈ, ਕਿਉਂਕਿ ਇਹ ਨਿਵਾਸੀਆਂ ਲਈ ਆਪਣਾ ਬਕਾਇਆ ਪ੍ਰਾਪਰਟੀ ਟੈਕਸ ਬਿਨਾਂ ਜੁਰਮਾਨੇ ਦੇ ਜਮ੍ਹਾ ਕਰਵਾਉਣ ਦਾ ਸੁਨਹਿਰੀ ਮੌਕਾ ਹੈ, ਇਸ ਲਈ ਨਗਰ ਨਿਗਮ ਦੇ ਸੁਵਿਧਾ ਕੇਂਦਰ ਸ਼ਨੀਵਾਰ (30 ਅਗਸਤ) ਅਤੇ ਐਤਵਾਰ (31 ਅਗਸਤ) ਨੂੰ ਵੀ ਕੰਮਕਾਜੀ ਸਮੇਂ ਦੌਰਾਨ ਖੁੱਲ੍ਹੇ ਰਹਿਣਗੇ | ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਨੇ ਕਿਹਾ ਕਿ ਰਾਜ ਸਰਕਾਰ ਵਸਨੀਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ | ਸ਼ਨੀਵਾਰ ਅਤੇ ਐਤਵਾਰ ਨੂੰ ਸੁਵਿਧਾ ਕੇਂਦਰਾਂ ਨੂੰ ਖੁੱਲ੍ਹਾ ਰੱਖਣ ਦਾ ਫ਼ੈਸਲਾ ਵਸਨੀਕਾਂ ਦੀ ਸਹੂਲਤ ਲਈ ਲਿਆ ਗਿਆ ਹੈ | ਉਨ੍ਹਾਂ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਵਿਆਜ ਅਤੇ ਜੁਰਮਾਨੇ ਤੋਂ ਬਿਨਾਂ ਬਕਾਇਆ ਟੈਕਸ ਜਮ੍ਹਾ ਕਰਵਾਉਣ |

Ad Position 22
No active advertisement
ਪਿਛਲੀ ਖ਼ਬਰ ਆਰੀਆ ਕਾਲਜ ਗਰਲਜ਼ ਸੈਕਸ਼ਨ ਨੇ ਕਿ੍ਕਟ ਮੈਚ ਖੇਡ ਕੇ ਮਨਾਇਆ ਰਾਸ਼ਟਰੀ ਖੇਡ ਦਿਵਸ <br/> ਅਗਲੀ ਖ਼ਬਰ ਐਸ.ਡੀ.ਪੀ. ਕਾਲਜ ਫ਼ਾਰ ਵੁਮੈਨ ਨੇ ਰਾਸ਼ਟਰੀ ਖੇਡ ਦਿਵਸ ਮਨਾਇਆ
Ad Position 24