21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਜਥੇਦਾਰ ਨਿਮਾਣਾ ਨੇ ਜੈਕਾਰਿਆਂ ਦੀ ਗੂੰਜ ਵਿਚ ਧਾਰਮਿਕ ਯਾਤਰਾ ਲਈ ਬੱਸਾਂ ਨੂੰ ਕੀਤਾ ਰਵਾਨਾ <br/>

Ad Position 21
No active advertisement
ਅਜੀਤ ਡੈਸਕ 31-08-2025
ਲੁਧਿਆਣਾ, 30 ਅਗਸਤ (ਜਤਿੰਦਰ ਭੰਬੀ)-ਗੁਰੂ ਰਾਮਦਾਸ ਸੰਗਤ ਸੁਸਾਇਟੀ ਜੱਥਾ ਧਰਮਪੁਰਾ ਵਲੋਂ ਗੁਰਦੁਆਰਾ ਸ੍ਰੀ ਗੁਰੂ ਹਰਕਿ੍ਸ਼ਨ ਸਾਹਿਬ ਧਰਮਪੁਰਾ ਵਿਖੇ ਸੰਗਤਾਂ ਨੂੰ ਗੁਰ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਦੋ ਬੱਸਾਂ 'ਚ ਜੱਥੇ ਨੂੰ ਰਵਾਨਾ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਅਤੇ ਕੌਮੀ ਪ੍ਰਧਾਨ ਅੰਨਦਾਤਾ ਕਿਸਾਨ ਮਜਦੂਰ ਯੂਨੀਅਨ ਪਹੁੰਚੇ, ਜਿਨ੍ਹਾਂ ਜੱਥੇ ਨੂੰ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤਾ | ਉਨ੍ਹਾਂ ਦੱਸਿਆ ਕਿ ਸੁਸਾਇਟੀ ਵਲੋਂ ਗੁਰਪ੍ਰੀਤ ਸਿੰਘ ਧਰਮਪੁਰਾ ਦੀ ਅਗਵਾਈ ਹੇਠ ਸੰਗਤਾਂ ਨੂੰ ਗੁਰ ਇਤਿਹਾਸਕ ਅਸਥਾਨਾਂ ਦੇ ਦਰਸ਼ਨਾਂ ਦੀ ਚੱਲ ਰਹੀ ਲੜੀ ਤਹਿਤ ਨਿਸ਼ਾਨ ਸਾਹਿਬ ਦੇ ਝੰਡੇ ਥੱਲੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ, ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ, ਗੁਰਦੂਆਰਾ ਬਾਬਾ ਬਕਾਲਾ ਸਾਹਿਬ ਦੇ ਦਰਸ਼ਨ ਕਰਵਾਏ ਜਾਣਗੇ | ਇਸ ਮੌਕੇ ਹਰਪ੍ਰੀਤ ਸਿੰਘ ਪ੍ਰਧਾਨ, ਜਗਜੀਤ ਸਿੰਘ ਢੱਲ, ਸੁਰਿੰਦਰਪਾਲ ਸਿੰਘ, ਮਨਜੀਤ ਸਿੰਘ, ਕਾਕਾ ਸਿੰਘ ਮਦਾਨ, ਰਨਬੀਰ ਸਿੰਘ, ਗੁਰਵਿੰਦਰ ਸਿੰਘ, ਹਰਸਿਮਰਨ ਸਿੰਘ, ਗੁਰਜੋਤ ਸਿੰਘ, ਜਤਿੰਦਰ ਕੁਮਾਰ, ਸਿਮਰਨ ਸਿੰਘ ਸੂਰੀ, ਨਰੇਸ਼ ਕੁਮਾਰ, ਹਰਪ੍ਰੀਤ ਸਿੰਘ ਜਿਪੀ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐਸ. ਡੀ. ਪੀ. ਕਾਲਜ ਫ਼ਾਰ ਵੁਮੈਨ ਵਿਖੇ ਫਰੈਸ਼ਰ ਪਾਰਟੀ 'ਚ ਜਸ਼ਨਪ੍ਰੀਤ ਮਿਸ ਫਰੈਸ਼ਰ ਚੁਣੀ ਅਗਲੀ ਖ਼ਬਰ ਨਾਮਾਲੂਮ ਵਾਹਨ ਦੀ ਫੇਟ ਨਾਲ ਵਿਅਕਤੀ ਦੀ ਮੌਤ
Ad Position 24