21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਜ਼ਿਲ੍ਹਾ ਮੈਜਿਸਟ੍ਰੇਟ ਨੇ ਤਾਜਪੁਰ ਰੋਡ, ਹੈਬੋਵਾਲ ਡੇਅਰੀਆਂ 'ਚ ਫਲੋ ਮੀਟਰ ਲਗਾਉਣ ਦੇ ਦਿੱਤੇ ਹੁਕਮ

Ad Position 21
No active advertisement
ਅਜੀਤ ਡੈਸਕ 31-08-2025
ਲੁਧਿਆਣਾ, 30 ਅਗਸਤ (ਜਗਮੀਤ ਸਿੰਘ)-ਪਾਣੀ ਦੀ ਬਰਬਾਦੀ ਨੂੰ ਰੋਕਣ ਲਈ ਮਹੱਤਵਪੂਰਨ ਕਦਮ ਚੁੱਕਦੇ ਹੋਏ ਜ਼ਿਲ੍ਹਾ ਮੈਜਿਸਟਰੇਟ -ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਦੇ ਤਹਿਤ ਇੱਕ ਹੁਕਮ ਜਾਰੀ ਕਰਦੇ ਹੋਏ ਤਾਜਪੁਰ ਰੋਡ ਡੇਅਰੀ ਕੰਪਲੈਕਸ ਅਤੇ ਹੈਬੋਵਾਲ ਡੇਅਰੀ ਕੰਪਲੈਕਸ ਦੇ ਸਾਰੇ ਡੇਅਰੀ ਮਾਲਕਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਪਾਣੀ ਦੀ ਵਰਤੋਂ ਲਈ ਫਲੋ ਮੀਟਰ ਲਗਾਉਣ ਲਈ ਕਿਹਾ ਹੈ | ਇਹ ਹੁਕਮ ਬੁੱਢਾ ਦਰਿਆ ਦੇ ਪੁਨਰ ਸੁਰਜੀਤੀ ਪ੍ਰੋਜੈਕਟ ਬਾਰੇ ਉਚ ਪੱਧਰੀ ਕਮੇਟੀ ਦੇ ਨਿਰੀਖਣਾਂ ਦੀ ਰਿਪੋਰਟ ਤੋਂ ਬਾਅਦ ਲਿਆ ਗਿਆ ਹੈ, ਜਿਸ ਵਿੱਚ ਤਾਜਪੁਰ ਰੋਡ ਅਤੇ ਹੈਬੋਵਾਲ 'ਤੇ ਡੇਅਰੀਆਂ ਵਲੋਂ ਬਹੁਤ ਜ਼ਿਆਦਾ ਪਾਣੀ ਦੀ ਵਰਤੋਂ ਨੂੰ ਨੋਟ ਕੀਤਾ ਗਿਆ ਸੀ, ਜਿਸ ਨਾਲ ਪਾਣੀ ਦੀ ਬਰਬਾਦੀ ਵੱਡੀ ਮਾਤਰਾ 'ਚ ਕੀਤੀ ਜਾ ਰਹੀ ਸੀ | ਇਸ ਹੁਕਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਇਨ੍ਹਾਂ ਡੇਅਰੀਆਂ ਵਿੱਚ ਪਾਣੀ ਦੀ ਵਰਤੋਂ ਨਿਰਧਾਰਿਤ ਸੀਮਾਵਾਂ ਦੀ ਪਾਲਣਾ ਕਰਨ, ਟਿਕਾਊ ਪਾਣੀ ਪ੍ਰਬੰਧਨ ਨੂੰ ਉਤਸ਼ਾਹਿਤ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਕਾਸਾਬਾਦ ਤੋਂ ਘੁਮਾਣਾ ਤੱਕ ਬੰਨ੍ਹ ਦੀ ਵਿਸ਼ੇਸ਼ ਨਿਗਰਾਨੀ ਕਰੇ ਪ੍ਰਸ਼ਾਸਨ-ਬਲੀਏਵਾਲ ਅਗਲੀ ਖ਼ਬਰ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਵਿਅਕਤੀ ਖ਼ਿਲਾਫ਼ ਕੇਸ ਦਰਜ
Ad Position 24