21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਕਾਸਾਬਾਦ ਤੋਂ ਘੁਮਾਣਾ ਤੱਕ ਬੰਨ੍ਹ ਦੀ ਵਿਸ਼ੇਸ਼ ਨਿਗਰਾਨੀ ਕਰੇ ਪ੍ਰਸ਼ਾਸਨ-ਬਲੀਏਵਾਲ

Ad Position 21
No active advertisement
ਅਜੀਤ ਡੈਸਕ 31-08-2025
ਲੁਧਿਆਣਾ, 30 ਅਗਸਤ (ਜਤਿੰਦਰ ਭੰਬੀ)-ਪੰਜਾਬ ਦੇ 7 ਜ਼ਿਲ੍ਹੇ ਇਸ ਸਮੇਂ ਪੂਰੀ ਤਰ੍ਹਾਂ ਹੜ੍ਹਾਂ ਦੀ ਲਪੇਟ ਵਿਚ ਆ ਚੁੱਕੇ ਹਨ, ਹਜ਼ਾਰਾਂ ਏਕੜ ਫ਼ਸਲ ਬਰਬਾਦ ਹੋ ਚੁੱਕੀ ਹੈ, ਘਰਾਂ ਦੇ ਘਰ ਬਰਬਾਦ ਹੋ ਚੁੱਕੇ ਹਨ | ਹਲਕਾ ਸਾਹਨੇਵਾਲ ਨਾਲ ਲੱਗਦੇ ਸਸਰਾਲੀ ਕਾਲੋਨੀ ਵਿਚ ਬੰਨ੍ਹ ਟੁੱਟਣ ਦਾ ਖ਼ਤਰਾ ਲਗਾਤਾਰ ਵੱਧ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਬੁਲਾਰੇ ਪਿ੍ਤਪਾਲ ਸਿੰਘ ਬਲੀਏਵਾਲ ਨੇ ਪਿੰਡ ਸਸਰਾਲੀ ਕਾਲੋਨੀ ਦਾ ਦੌਰਾ ਕਰਕੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਸਮੇਂ ਕੀਤਾ | ਬਲੀਏਵਾਲ ਨੇ ਕਿਹਾ ਕਿ ਸਸਰਾਲੀ ਕਾਲੋਨੀ ਵਿਚ ਸਤਲੁਜ ਦਰਿਆ ਨੇ ਬੰਨ੍ਹ 'ਤੇ ਜ਼ਮੀਨਾਂ ਦਾ ਬਹੁਤ ਨੁਕਸਾਨ ਕਰ ਰਿਹਾ ਹੈ | ਕਾਸਾਬਾਦ ਤੋਂ ਘੁਮਾਣਾ ਤੱਕ ਕਈ ਜਗ੍ਹਾ ਵਿਚ ਦਰਿਆ ਨੇ ਜ਼ਮੀਨ ਨੂੰ ਆਪਣੀ ਲਪੇਟ ਵਿਚ ਲੈ ਲਿਆ | ਉਨ੍ਹਾਂ ਚਿੰਤਤ ਹੁੰਦਿਆਂ ਕਿਹਾ ਕਿ ਪ੍ਰਸ਼ਾਸਨ ਕਾਸਾਬਾਦ ਤੋਂ ਘੁਮਾਣਾ ਤੱਕ ਸਤਲੁਜ ਦਰਿਆ ਵੱਲ ਵਿਸ਼ੇਸ਼ ਧਿਆਨ ਦੇਵੇ | ਉਨ੍ਹਾਂ ਕਿਹਾ ਕਿ ਸਰਕਾਰ ਦੇ ਮੰਤਰੀ ਵਿਧਾਇਕ ਤੇ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਉਹ ਸਿਰਫ਼ ਫ਼ੋਟੋਆਂ ਕਰਵਾਉਣ ਲਈ ਬੰਨ੍ਹ 'ਤੇ ਨਾ ਆਉਣ ਬਲਕਿ ਕਾਸਾਬਾਦ ਤੋਂ ਘੁਮਾਣਾ ਤੱਕ ਜਿੰਨੇ ਪਿੰਡ ਸਤਲੁਜ ਦਰਿਆ ਨਾਲ ਲੱਗਦੇ ਹਨ, ਉੱਥੇ ਬੰਨ੍ਹ ਦੀ ਮੁਰੰਮਤ ਕਰਵਾਉਣ ਨੂੰ ਤਰਜੀਹ ਦੇਣ ਤਾਂ ਜੋ ਹਲਕਾ ਸਾਹਨੇਵਾਲ ਦੇ ਪਿੰਡ ਤੇ ਲੁਧਿਆਣਾ ਸ਼ਹਿਰ ਨੂੰ ਹੜ੍ਹਾਂ ਦੀ ਮਾਰ ਹੇਠ ਆਉਣ ਤੋਂ ਬਚਾਇਆ ਜਾ ਸਕੇ | ਬਲੀਏਵਾਲ ਨੇ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਿਨ੍ਹਾਂ ਕਿਸਾਨਾਂ ਦੀ ਜ਼ਮੀਨਾਂ ਬੰਨ੍ਹ ਦੇ ਅੰਦਰ ਹਨ, ਉਨ੍ਹਾਂ ਨੂੰ ਤੁਰੰਤ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾਵੇ ਅਤੇ ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਹੜ੍ਹ ਦੀ ਲਪੇਟ ਵਿਚ ਆਈ ਹੈ, ਉਨ੍ਹਾਂ ਨੂੰ ਵਿਸ਼ੇਸ਼ ਗਿਰਦਾਵਰੀ ਕਰਕੇ ਮੁਆਵਜ਼ਾ ਜਾਰੀ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਦੇ ਰਾਜ 'ਚ ਲੋਕ ਬੇਹੱਦ ਦੁਖੀ-ਮਰਵਾਹਾ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਤਾਜਪੁਰ ਰੋਡ, ਹੈਬੋਵਾਲ ਡੇਅਰੀਆਂ 'ਚ ਫਲੋ ਮੀਟਰ ਲਗਾਉਣ ਦੇ ਦਿੱਤੇ ਹੁਕਮ
Ad Position 24