21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਵਿਧਾਇਕਾਂ, ਮੇਅਰ, ਡੀ.ਸੀ. ਅਤੇ ਚੇਅਰਮੈਨਾਂ ਨੇ ਪਠਾਨਕੋਟ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਦੇ ਭੇਜੇ ਛੇ ਟਰੱਕ <br/>

Ad Position 21
No active advertisement
ਅਜੀਤ ਡੈਸਕ 31-08-2025
ਲੁਧਿਆਣਾ, 30 ਅਗਸਤ (ਡਾ. ਤਰਲੋਚਨ ਸਿੰਘ)-ਪਠਾਨਕੋਟ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਇਕ ਸਾਂਝੇ ਯਤਨ ਵਜੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਕੁਲਵੰਤ ਸਿੰਘ ਸਿੱਧੂ, ਰਜਿੰਦਰ ਪਾਲ ਕੌਰ ਛੀਨਾ, ਮੇਅਰ ਪਿ੍ੰਸੀਪਲ ਇੰਦਰਜੀਤ ਕੌਰ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵਲੋਂ ਅੱਜ ਸਵੇਰੇ ਵੇਰਕਾ ਮਿਲਕ ਪਲਾਂਟ ਦੇ ਬਾਹਰ ਤੋਂ ਹੜ੍ਹ ਪ੍ਰਭਾਵਿਤ ਪਠਾਨਕੋਟ ਦੇ ਲੋਕਾਂ ਲਈ ਰਾਹਤ ਸਮਗਰੀ ਦੇ ਛੇ ਟਰੱਕ ਰਵਾਨਾ ਕੀਤੇ ਗਏ | ਇਨ੍ਹਾਂ ਟਰੱਕਾਂ ਵਿਚ 5000 ਤੋਂ ਵੱਧ ਰਾਸ਼ਨ ਕਿੱਟਾਂ, ਦਵਾਈਆਂ, ਚਾਰਾ ਅਤੇ ਹੋਰ ਸਮਗਰੀ ਸ਼ਾਮਲ ਸੀ | ਇਸ ਮੌਕੇ ਡਿਪਟੀ ਮੇਅਰ ਪਿ੍ੰਸ ਜੌਹਰ, ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਨਵਜੋਤ ਸਿੰਘ ਜਰਗ, ਪੰਜਾਬ ਮੱਧਮ ਉਦਯੋਗ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਐਲ.ਆਈ.ਟੀ. ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਤਿੰਦਰ ਸਿੰਘ ਖੰਗੂੜਾ ਆਦਿ ਵੀ ਹਾਜ਼ਰ ਸਨ | ਇਸ ਮੌਕੇ ਵਿਧਾਇਕ, ਮੇਅਰ, ਡੀ.ਸੀ ਅਤੇ ਚੇਅਰਮੈਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਰਾਹਤ ਸਮਗਰੀ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਹੇਠ ਭੇਜੀ ਗਈ ਹੈ | ਉਨ੍ਹਾਂ ਕਿਹਾ ਕਿ ਇਸ ਚੁਣੌਤੀਪੂਰਨ ਸਮੇਂ ਦੌਰਾਨ ਪਠਾਨਕੋਟ ਦੇ ਆਪਣੇ ਭੈਣਾਂ-ਭਰਾਵਾਂ ਨਾਲ ਇਕਜੁੱਟਤਾ ਨਾਲ ਖੜ੍ਹੇ ਹੋਣਾ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ | ਉਨ੍ਹਾਂ ਕਿਹਾ ਕਿ ਰਾਸ਼ਨ ਕਿੱਟਾਂ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਕੁੱਝ ਸਹਾਇਤਾ ਪ੍ਰਦਾਨ ਕਰਨਗੀਆਂ, ਜਿਸ ਨਾਲ ਜ਼ਰੂਰੀ ਸਪਲਾਈ ਦੀ ਪਹੁੰਚ ਯਕੀਨੀ ਬਣਾਈ ਜਾ ਸਕੇਗੀ | ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਆਮ ਸਥਿਤੀ ਦੀ ਜਲਦੀ ਬਹਾਲੀ ਲਈ ਪ੍ਰਾਰਥਨਾ ਕਰਨ ਦੀ ਅਪੀਲ ਵੀ ਕੀਤੀ | ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਜੀਤ ਗਿੱਲ, ਅਮਰਿੰਦਰ ਪਾਲ ਸਿੰਘ ਜਵੱਦੀ, ਮਨੀਸ਼ਾ ਕਪੂਰ, ਰਾਜੂ ਕਨੌਜੀਆ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ <br/> ਅਗਲੀ ਖ਼ਬਰ ਸਟੱਡੀ ਸਰਕਲ ਦੇ ਪੀ.ਏ.ਯੂ. ਯੂਨਿਟ ਵਲੋਂ ਨਵੇਂ ਮੈਂਬਰ ਵਿਦਿਆਰਥੀਆਂ ਨੂੰ 'ਜੀ ਆਇਆਂ' ਕਹਿਣ ਲਈ ਸਮਾਗਮ ਕਰਵਾਇਆ <br/>
Ad Position 24