21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ <br/>

Ad Position 21
No active advertisement
ਅਜੀਤ ਡੈਸਕ 31-08-2025
ਲੁਧਿਆਣਾ, 30 ਅਗਸਤ (ਜਤਿੰਦਰ ਭੰਬੀ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚੱਲ ਰਹੀ ਹਫਤਾਵਾਰੀ ਕੀਰਤਨ ਸਮਾਗਮ ਲੜੀ ਅੰਦਰ ਪੰਥ ਪ੍ਰਸਿੱਧ ਕੀਰਤਨੀਏ ਭਾਈ ਉਕਾਂਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ | ਉਨ੍ਹਾਂ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉੱਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸ਼ੰਦੇਸ਼ ਵੀ ਦਿੰਦੀ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਅੰਦਰ ਬਾਬਾ ਬੁੱਢਾ ਜੀ ਵਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਆਪਣੇ ਅੰਦਰ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ | ਇਸ ਦੌਰਾਨ ਉਨ੍ਹਾਂ ਨੇ ਸੰਗਤਾਂ ਨੂੰ ਧਰਮ ਦੇ ਮਾਰਗ ਤੇ ਚੱਲਣ ਦੀ ਪ੍ਰੇਣਾ ਦਿੱਤੀ | ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ, ਹਰਮੀਤ ਸਿੰਘ ਡੰਗ, ਸੁਖਵਿੰਦਰ ਸਿੰਘ ਹੈਪੀ ਕੋਚਰ, ਹਰਵਿੰਦਰ ਸਿੰਘ ਕੋਹਲੀ, ਗੁਰਦੀਪ ਸਿੰਘ ਡੀਮਾਰਟੇ, ਨਰਿੰਦਰਪਾਲ ਸਿੰਘ ਕਥੂਰੀਆ, ਭੁਪਿੰਦਰ ਸਿੰਘ ਜੁਨੇਜਾ, ਪ੍ਰੇਮ ਸਿੰਘ, ਅਵਤਾਰ ਸਿੰਘ ਬੀ.ਕੇ, ਅਵਤਾਰ ਸਿੰਘ ਮਿੱਢਾ, ਮਨਮੋਹਨ ਸਿੰਘ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੀ ਜ਼ਿਲ੍ਹਾ ਅਬਜ਼ਰਬਰ ਵਲੋਂ ਜਗਰਾਉਂ ਹਲਕੇ ਦੇ ਸੰਗਠਨ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਵਿਧਾਇਕਾਂ, ਮੇਅਰ, ਡੀ.ਸੀ. ਅਤੇ ਚੇਅਰਮੈਨਾਂ ਨੇ ਪਠਾਨਕੋਟ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਦੇ ਭੇਜੇ ਛੇ ਟਰੱਕ <...
Ad Position 24