ਲੁਧਿਆਣਾ, 1 ਸਤੰਬਰ (ਜਗਮੀਤ ਸਿੰਘ)-ਜ਼ਿਲ੍ਹਾ ਪੁਲਿਸ ਕਮਿਸ਼ਨਰੇਟ ਦੇ ਸਪੈਸ਼ਲ ਸੈੱਲ ਦੀ ਪੁਲਿਸ ਟੀਮ ਨੇ ਮੁਖ਼ਬਰ ਵਲੋਂ ਦਿੱਤੀ ਇਤਲਾਹ ਦੇ ਬਾਅਦ 5 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਕੋਲੋਂ ਪੁਲਿਸ ਨੇ ਹੈਰੋਇਨ ਅਤੇ ਹੋਰ ਸਮਾਨ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਇਨਵੈਸਟੀਗੇਸ਼ਨ ਅਮਨਦੀਪ ਸਿੰਘ ਬਰਾੜ, ਸਹਾਇਕ ਕਮਿਸ਼ਨਰ ਪੁਲਿਸ ਹਰਸ਼ਪ੍ਰੀਤ ਸਿੰਘ ਨੇ ਦੱਸਿਆ ਕਿ ਇੰਸਪੈਕਟਰ ਨਵਦੀਪ ਸਿੰਘ ਇੰਚਾਰਜ ਸਪੈਸ਼ਲ ਸੈੱਲ ਲੁਧਿਆਣਾ ਦੀ ਟੀਮ ਏ.ਐਸ.ਆਈ ਬਲਜੀਤ ਸਿੰਘ ਨੇ ਥਾਣਾ ਸਾਹਨੇਵਾਲ ਦੇ ਇਲਾਕੇ ਵਿਚੋਂ 5 ਨਸ਼ਾ ਤਸਕਰਾਂ ਵਿਜੇ ਕੁਮਾਰ ਉਰਫ਼ ਕਾਲਾ, ਗੁਰਪ੍ਰੀਤ ਸਿੰਘ ਉਰਫ਼ ਗੋਪੀ, ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਜਸਵੀਰ ਸਿੰਘ, ਰਘੁਵੀਰ ਸਿੰਘ ਉਰਫ਼ ਰਘੂ ਅਤੇ ਸੁਖਮੀਤ ਸਿੰਘ ਉਰਫ਼ ਸੁੱਖਾ ਨੂੰ ਗਿ੍ਫ਼ਤਾਰ ਕਰਦੇ ਹੋਏ ਉਨ੍ਹਾਂ ਕੋਲੋਂ 150 ਗ੍ਰਾਮ ਹੈਰੋਇਨ, ਦੋ ਛੋਟੇ ਇਲੈੱਕਟ੍ਰਾਨਿਕ ਕੰਡੇ ਅਤੇ 35 ਖ਼ਾਲੀ ਜਿਪਲਾਕ ਲਿਫ਼ਾਫ਼ੇ ਬਰਾਮਦ ਕੀਤੇ | ਪੁਲਿਸ ਨੇ ਇਨ੍ਹਾਂ ਨਸ਼ਾ ਤਸਕਰਾਂ ਦੇ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਦੀਆਂ ਧਰਾਵਾਂ ਹੇਠ ਕੇਸ ਦਰਜ ਕਰਕੇ ਹੋਰ ਪੁੱਛਗਿੱਛ ਸ਼ੁਰੂ ਕੀਤੀ ਹੈ |