13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਪਤੀ ਅਤੇ ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ <br/>

Ad Position 21
No active advertisement
ਅਜੀਤ ਡੈਸਕ 02-09-2025
ਲੁਧਿਆਣਾ, 1 ਸਤੰਬਰ (ਜਗਮੀਤ ਸਿੰਘ)-ਵਿਆਹ ਦੇ ਬਾਅਦ ਹੋਰ ਦਹੇਜ ਲਿਆਉਣ ਅਤੇ ਕਥਿਤ ਰੂਪ ਨਾਲ ਕੀਤੀ ਜਾਣ ਵਾਲੀ ਕੁੱਟਮਾਰ ਤੋਂ ਤੰਗ ਆ ਕੇ ਇਕ ਵਿਆਹੁਤਾ ਵਲੋਂ ਸ਼ੱਕੀ ਹਾਲਾਤ 'ਚ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੇ ਬਾਅਦ ਥਾਣਾ ਡਵੀਜ਼ਨ ਨੰਬਰ-5 ਦੀ ਪੁਲਿਸ ਨੇ ਕਾਰਵਾਈ ਕੀਤੀ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਰਾਜੇਸ਼ ਕੁਮਾਰ ਆਰੀਆ ਵਾਸੀ ਪਿੰਡ ਸ਼ੀਵਨ, ਹਰਿਆਣਾ ਨੇ ਦੋਸ਼ ਲਗਾਉਂਦੇ ਹੋਏ ਦੱਸਿਆ ਕਿ ਉਸ ਦੀ ਲੜਕੀ ਜੋਤੀ ਆਰੀਆ ਦਾ ਵਿਆਹ 2 ਸਾਲ ਪਹਿਲਾਂ ਗੁਰਪ੍ਰੀਤ ਸਿੰਘ ਪੁੱਤਰ ਮਦਨ ਸਿੰਘ ਵਾਸੀ ਲੇਬਰ ਕਾਲੋਨੀ, ਜਵਾਹਰ ਨਗਰ ਕੈਂਪ ਨਾਲ ਹੋਇਆ ਸੀ | ਵਿਆਹ ਦੇ ਕੁੱਝ ਸਮੇਂ ਬਾਅਦ ਹੀ ਗੁਰਪ੍ਰੀਤ ਸਿੰਘ ਅਤੇ ਉਸਦੇ ਪਰਿਵਾਰਕ ਮੈਂਬਰ ਜੋਤੀ ਨੂੰ ਹੋਰ ਦਾਜ ਦਹੇਜ ਲਿਆਉਣ ਲਈ ਤੰਗ ਪੇ੍ਰਸ਼ਾਨ ਅਤੇ ਕੁੱਟਮਾਰ ਕਰਨ ਲੱਗੇ | ਇਸ ਕੁੱਟਮਾਰ ਤੋਂ ਦੁਖੀ ਹੋ ਕੇ ਜੋਤੀ ਨੇ 30 ਅਗਸਤ ਨੂੰ ਛੱਤ ਵਾਲੇ ਪੱਖੇ ਨਾਲ ਕਥਿਤ ਰੂਪ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ | ਥਾਣਾ ਪੁਲਿਸ ਨੇ ਰਾਜੇਸ਼ ਕੁਮਾਰ ਆਰੀਆ ਦੀ ਸ਼ਿਕਾਇਤ 'ਤੇ ਜੋਤੀ ਦੇ ਪਤੀ ਗੁਰਪ੍ਰੀਤ ਸਿੰਘ, ਦਿਓਰ ਹਰਪ੍ਰੀਤ ਸਿੰਘ, ਸੱਸ ਮਨਜੀਤ ਕੌਰ ਅਤੇ ਨਣਦ ਅਮਨਦੀਪ ਕੌਰ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕੀਤੀ ਹੈ | ਪੁਲਿਸ ਵਲੋਂ ਇਸ ਮਾਮਲੇ 'ਚ ਕੋਈ ਵੀ ਗਿ੍ਫ਼ਤਾਰੀ ਨਹੀਂ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਲੁਧਿਆਣਾ ਵਲੋਂ ਰੰਗਾਈ ਇਕਾਈਆਂ ਅਗਲੇ ਹੁਕਮਾਂ ਤੱਕ ਬੰਦ <br/> ਅਗਲੀ ਖ਼ਬਰ ਟਰਾਲਾ ਚਾਲਕ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਫੇਟ, ਇਕ ਦੀ ਮੌਤ
Ad Position 24