ਲੁਧਿਆਣਾ, 1 ਸਤੰਬਰ (ਜਤਿੰਦਰ ਭੰਬੀ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿਖੇ ਬਾਬਾ ਸ੍ਰੀ ਚੰਦ ਜੀ ਦੇ 531ਵੇਂ ਜਨਮ ਦਿਹਾੜੇ ਨੂੰ ਸਮਰਪਿਤ ਹਫ਼ਤਾਵਾਰੀ ਗੁਰਮਤਿ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜਥਿਆਂ ਭਾਈ ਗੁਰਦੀਪ ਸਿੰਘ ਜੈਪੁਰ, ਭਾਈ ਗੁਰਸ਼ਰਨ ਸਿੰਘ, ਭਾਈ ਹਰਪ੍ਰੀਤ ਸਿੰਘ ਖ਼ਾਲਸਾ, ਭਾਈ ਪਰਮਵੀਰ ਸਿੰਘ ਅਤੇ ਸ਼ਾਮ ਦੇ ਸਮਾਗਮਾਂ 'ਚ ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਅਤੇ ਉਨ੍ਹਾਂ ਦੇ ਜਥੇ ਵਲੋਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਗਿਆ | ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਗਿਆਨੀ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਬਾਬਾ ਸ੍ਰੀ ਚੰਦ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਉਪਦੇਸ਼ਾਂ ਸਬੰਧੀ ਰੌਸ਼ਨੀ ਪਾਈ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸਮਾਗਮ ਦੌਰਾਨ ਹਾਜ਼ਰੀਆਂ ਭਰ ਗੁਰਬਾਣੀ ਨਾਮ ਰਸ ਦਾ ਆਨੰਦ ਪ੍ਰਾਪਤ ਕਰਨ ਵਾਲੀਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਜਨਰਲ ਸਕੱਤਰ ਤੇਜਿੰਦਰ ਸਿੰਘ ਡੰਗ, ਤਰਲੋਚਨ ਸਿੰਘ ਬੱਬਰ, ਇੰਦਰਜੀਤ ਸਿੰਘ ਗੋਲਾ, ਬਲਜੀਤ ਸਿੰਘ ਦੁਖੀਆ, ਸੁਰਿੰਦਰਜੀਤ ਸਿੰਘ ਮੱਕੜ, ਮੋਹਨ ਸਿੰਘ ਚੌਹਾਨ, ਅਰਜਨ ਸਿੰਘ ਚੀਮਾ, ਇੰਦਰਜੀਤ ਸਿੰਘ ਮੱਕੜ, ਲਖਵਿੰਦਰ ਸਿੰਘ ਲੱਖਾ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਸੁਰਿੰਦਰ ਸਿੰਘ ਨਾਰੰਗ, ਤਨਵੀਰ ਕੌਰ, ਪਰਮਿੰਦਰ ਸਿੰਘ, ਸੁਰਜੀਤ ਸਿੰਘ ਮਠਾੜੂ, ਸਵਰਨ ਸਿੰਘ ਮਹੌਲੀ, ਦਵਿੰਦਰ ਸਿੰਘ ਸਿੱਬਲ ਵੀ ਹਾਜ਼ਰ ਸਨ |