13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਗੁਜਰਾਤ ਹੜ੍ਹਾਂ ਦੀ ਮਾਰ ਹੇਠ ਹੁੰਦਾ ਤਾਂ ਮੋਦੀ, ਸ਼ਾਹ ਤੇ ਚੌਹਾਨ ਨੇ ਲਗਾ ਲੈਣੇ ਸੀ ਡੇਰੇ- ਬੈਂਸ <br/>

Ad Position 21
No active advertisement
ਅਜੀਤ ਡੈਸਕ 02-09-2025
ਲੁਧਿਆਣਾ, 1 ਸਤੰਬਰ (ਜਤਿੰਦਰ ਭੰਬੀ)- ਪੰਜਾਬ 'ਚ ਆਏ ਹੜ੍ਹਾਂ ਕਾਰਨ ਸੂਬੇ ਦੇ ਲਗਭਗ 9 ਜ਼ਿਲਿ੍ਹਆਂ 'ਚ ਕਿਸਾਨਾਂ ਦੀਆਂ ਫ਼ਸਲਾਂ, ਘਰਾਂ ਅਤੇ ਪਸ਼ੂਆਂ ਦਾ ਵੱਡੀ ਪੱਧਰ 'ਤੇ ਨੁਕਸਾਨ ਹੋ ਚੁੱਕਾ ਹੈ | ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰੀ ਮੀਡੀਆ ਨੂੰ ਸੂਬੇ ਵਿਚ ਹੋ ਰਿਹਾ ਨੁਕਸਾਨ ਹੁਣ ਨਜ਼ਰ ਨਹੀਂ ਆ ਰਿਹਾ | ਇਹ ਵਿਚਾਰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਹੇ | ਉਨ੍ਹਾਂ ਕਿਹਾ ਕਿ ਪੰਜਾਬ ਵੀ ਭਾਰਤ ਦਾ ਇਕ ਅਜਿਹਾ ਸੂਬਾ ਹੈ, ਜੋ ਬਾਕੀ ਰਾਜਾਂ ਦੇ ਮੁਕਾਬਲੇ ਕੇਂਦਰੀ ਅਨਾਜ ਭੰਡਾਰ 'ਚ ਆਪਣਾ ਵੱਡਾ ਯੋਗਦਾਨ ਪਾਉਂਦਾ ਆ ਰਿਹਾ ਹੈ, ਪਰ ਹੈਰਾਨੀ ਦੀ ਗੱਲ ਇਹ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਮੋਦੀ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਨੂੰ ਅੱਖੋਂ ਪਰੋਖੇ ਕਰਕੇ ਆਪ ਵਿਦੇਸ਼ਾਂ ਦੇ ਦੌਰੇ ਕਰ ਰਹੇ ਹਨ | ਬੈਂਸ ਨੇ ਦੱਸਿਆ ਕਿ ਜੇਕਰ ਇਹ ਹੀ ਹੜ੍ਹ ਗੁਜਰਾਤ ਵਿਚ ਆਏ ਹੁੰਦੇ ਤਾਂ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਮਿੱਤ ਸ਼ਾਹ ਅਤੇ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਉਸ ਸੂਬੇ ਵਿਚ ਜਾ ਕੇ ਆਪਣੇ ਡੇਰੇ ਲਗਾ ਕੇ ਬੈਠ ਜਾਣਾ ਸੀ, ਪਰ ਪੰਜਾਬ ਵਿਚ ਆਏ ਹੜ੍ਹਾਂ ਦਾ ਜਾਇਜ਼ਾ ਲੈਣ ਲਈ ਅਜੇ ਤੱਕ ਨਾ ਤਾਂ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਸ਼ਾਹ ਅਤੇ ਨਾ ਹੀ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਚੌਹਾਨ ਆਏ ਹਨ | ਪੰਜਾਬ ਵਿਚ 2027 ਵਿਚ ਸਰਕਾਰ ਬਣਾਉਣ ਦੇ ਸੁਪਨੇ ਦੇਖ ਰਹੇ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਅਤੇ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਹੜ੍ਹਾਂ ਨਾਲ ਹੋ ਰਹੇ ਨੁਕਸਾਨ ਨੂੰ ਮੂਕ ਦਰਸ਼ਕ ਬਣ ਕੇ ਦੇਖ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ — ਮਾਮਲਾ ਸਤਲੁਜ ਦਰਿਆ ਵਿਚ ਪਾਣੀ ਦਾ ਜਲ ਪੱਧਰ ਵਧਣ ਦਾ — ਪਾਣੀ ਖ਼ਤਰੇ ਦੇ ਪੱਧਰ ਤੋਂ ਹਾਲੇ 2 ਫੁੱਟ ਘੱਟ-ਸਰਬਜੀਤ ਸਾਬੀ... ਅਗਲੀ ਖ਼ਬਰ ਸ਼ਾਕਯਾ ਏਨੀ ਵਿਜੇ ਮੋਰਿਆ ਬਣੀ ਦਿੱਲੀ ਸਟੇਟ ਸ਼ੂਟਿੰਗ ਟੂਰਨਾਮੈਂਟ ਦੀ ਚੈਂਪੀਅਨ <br/>
Ad Position 24