14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਐੱਨ.ਸੀ.ਸੀ. ਗਰੁੱਪ ਕਮਾਂਡਰ ਬਿ੍ਗੇਡੀਅਰ ਚੀਮਾ ਵਲੋਂ ਸੀ.ਟੀ. ਯੂਨੀਵਰਸਿਟੀ ਦਾ ਦੌਰਾ <br/>

Ad Position 21
No active advertisement
ਅਜੀਤ ਡੈਸਕ 02-09-2025
ਜਲੰਧਰ, 1 ਸਤੰਬਰ (ਜਸਪਾਲ ਸਿੰਘ)-ਐਨ.ਸੀ.ਸੀ. ਦੇ ਗਰੁੱਪ ਕਮਾਂਡਰ ਬਿ੍ਗੇਡੀਅਰ ਪੀ.ਐਸ. ਚੀਮਾ ਵਲੋਂ ਸੀ. ਟੀ. ਯੂਨੀਵਰਸਿਟੀ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਕਰਨਲ ਰੋਹਿਤ ਖੰਨਾ ਕਮਾਂਡਿੰਗ ਅਫਸਰ 3 ਪੰਜਾਬ ਬਟਾਲੀਅਨ ਐਨ.ਸੀ.ਸੀ. ਲੁਧਿਆਣਾ ਅਤੇ ਸੁਬੇਦਾਰ ਮੇਜਰ ਕਰਨੈਲ ਸਿੰਘ ਵੀ ਮÏਜੂਦ ਸਨ ¢ ਇਸ ਦੌਰਾਨ ਬਿ੍ਗੇਡੀਅਰ ਚੀਮਾ ਨੇ ਐਨ.ਸੀ.ਸੀ. ਕੈਡਿਟਾਂ ਅਤੇ ਫੈਕਲਟੀ ਮੈਂਬਰਾਂ ਨਾਲ ਮੁਲਾਕਾਤ ਕੀਤੀ ¢ ਬਾਅਦ 'ਚ ਇੱਕ ਪ੍ਰੇਰਣਾਦਾਇਕ ਸੈਸ਼ਨ ਵਿੱਚ ਅਨੁਸ਼ਾਸਨ, ਲੀਡਰਸ਼ਿਪ, ਦੇਸ਼ਭਗਤੀ ਅਤੇ ਸਮਰਪਣ ਵਰਗੇ ਮੁੱਲਾਂ ਬਾਰੇ ਗੱਲ ਕੀਤੀ ¢ ਇਸ ਮÏਕੇ 'ਤੇ ਵਾਈਸ ਚੇਅਰਮੈਨ ਹਰਪ੍ਰੀਤ ਸਿੰਘ, ਰਜਿਸਟਰਾਰ ਸੰਜੈ ਖੰਡੂਰੀ ਅਤੇ ਡਾਇਰੈਕਟਰ ਇੰਜੀ. ਦਵਿੰਦਰ ਸਿੰਘ ਨੇ ਮਹਿਮਾਨਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ¢ ਪ੍ਰੋਗਰਾਮ ਦਾ ਸੰਚਾਲਨ ਐਨ. ਸੀ. ਸੀ. ਇੰਚਾਰਜ ਤਰਨਜੀਤ ਸਿੰਘ ਅਤੇ ਸੰਦੀਪ ਕੌਰ ਵਲੋਂ ਬਹੁਤ ਹੀ ਸੁਚੱਜੇ ਢੰਗ ਨਾਲ ਕੀਤਾ ਗਿਆ | ਇਸ ਮੌਕੇ ਕੁੱਲ 140 ਕੈਡਿਟਾਂ, ਜਿਨ੍ਹਾਂ 'ਚ ਨਵੇਂ ਪਹਿਲੇ ਸਾਲ ਦੇ ਵਿਦਿਆਰਥੀ ਵੀ ਸ਼ਾਮਿਲ ਸਨ, ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਬਿ੍ਗੇਡੀਅਰ ਪੀ.ਐਸ. ਚੀਮਾ ਨੇ ਕਿਹਾ ਕਿ ਮੈਂ ਸੀ.ਟੀ. ਯੂਨੀਵਰਸਿਟੀ ਦੇ ਕੈਡਟਾਂ ਦਾ ਉਤਸ਼ਾਹ ਅਤੇ ਅਨੁਸ਼ਾਸਨ ਵੇਖ ਕੇ ਬਹੁਤ ਖੁਸ਼ ਹਾਂ ¢ ਇਸ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਾਡੇ ਲਈ ਇਹ ਮਾਣ ਦੀ ਗੱਲ ਹੈ ਕਿ ਬਿ੍ਗੇਡੀਅਰ ਪੀ.ਐਸ. ਚੀਮਾ ਸਾਡੇ ਕੈਂਪਸ ਆਏ ਤੇ ਆਪਣੇ ਪ੍ਰੇਰਣਾਦਾਇਕ ਵਿਚਾਰਾਂ ਨਾਲ ਵਿਦਿਆਰਥੀਆਂ ਨੂੰ ਸੇਧ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਮੱਕੀ ਮਾਹਿਰਾਂ ਵਲੋਂ ਆਧੁਨਿਕ ਬਾਇਓਟੈਕਨਾਲੋਜੀ ਨੂੰ ਅਪਣਾਉਣ ਦਾ ਸੱਦਾ <br/> ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੌਰਾ <br/>
Ad Position 24