ਲੁਧਿਆਣਾ, 1 ਸਤੰਬਰ (ਜਤਿੰਦਰ ਭੰਬੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਹਫ਼ਤਾਵਾਰੀ ਵਿਸ਼ੇਸ਼ ਕੀਰਤਨ ਸਮਾਗਮ ਕਰਵਾਏ ਗਏ | ਅੰਮਿ੍ਤ ਵੇਲੇ ਤੋਂ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ, ਰੋਜ਼ਾਨਾ ਦੀ ਤਰ੍ਹਾਂ ਪਹਿਲਾਂ ਨਿਤਨੇਮ ਅਤੇ ਸੁਖਮਨੀ ਸਾਹਿਬ ਦੇ ਪਾਠ ਸੰਗਤੀ ਰੂਪ ਵਿਚ ਕਰਵਾਏ ਗਏ | ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਦਿਲਬਾਗ ਸਿੰਘ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ ਅਤੇ ਗਿਆਨੀ ਹਰਦੀਪ ਸਿੰਘ ਲੁਧਿਆਣੇ ਵਾਲਿਆਂ ਨੇ ਸੰਗਤਾਂ ਨਾਲ ਗੁਰਬਾਣੀ ਅਤੇ ਇਤਿਹਾਸਕ ਵਿਚਾਰਾਂ ਦੀ ਸਾਂਝ ਪਾਈ ਗਈ | ਸ਼ਾਮ ਦੇ ਸਮਾਗਮ 'ਚ ਗਿਆਨੀ ਸੰਦੀਪ ਸਿੰਘ ਜਵੱਦੀ ਟਕਸਾਲ ਵਾਲਿਆਂ ਨੇ ਸੰਗਤਾਂ ਨਾਲ ਸੂਰਜ ਪ੍ਰਕਾਸ਼ ਦੀ ਕਥਾ ਦੀ ਵਿਆਖਿਆ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ਰਹਿਰਾਸ ਸੋਧਰ ਦੀ ਚੋਕੀ ਤੋਂ ਬਾਅਦ ਭਾਈ ਮਨਜੀਤ ਸਿੰਘ ਪਠਾਨਕੋਟ ਵਾਲਿਆਂ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਸਰਵਣ ਕਰਵਾਇਆ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਵਰਿੰਦਰ ਮੋਹਨ ਸਿੰਘ ਅਤੇ ਤਰਲੋਕ ਸਿੰਘ ਸੱਚਦੇਵਾ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਭਾਈ ਮਨਜੀਤ ਸਿੰਘ ਪਠਾਨਕੋਟ ਵਾਲੀਆ ਦੇ ਕੀਰਤਨੀ ਜਥੇ ਨੂੰ ਸਨਮਾਨਿਤ ਕੀਤਾ | ਸਮਾਗਮ 'ਚ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਹਰਨੇਕ ਸਿੰਘ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਜਗਜੀਵਨ ਸਿੰਘ ਸੋਹਨਪਾਲ, ਵੀਰਨਜੀਤ ਸਿੰਘ ਸੋਹਨਪਾਲ, ਦਰਸ਼ਨ ਸਿੰਘ ਸੋਹਨਪਾਲ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ, ਤਰਲੋਕ ਸਿੰਘ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਹਰਪਾਲ ਸਿੰਘ, ਚਮਨ ਸਿੰਘ, ਕਰਮ ਸਿੰਘ, ਤਜਿੰਦਰ ਸਿੰਘ ਆਦਿ ਹਾਜ਼ਰ ਸਨ |