27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਗੁਦਾਮ ਬਾਹਰੋਂ ਮੋਟਰਸਾਈਕਲ ਚੋਰੀ, ਕੇਸ ਦਰਜ

Ad Position 21
No active advertisement
ਅਜੀਤ ਡੈਸਕ 03-09-2025
ਲੁਧਿਆਣਾ, 2 ਸਤੰਬਰ (ਜਗਮੀਤ ਸਿੰਘ)-ਲਗਭਗ ਵੀਹ ਦਿਨ ਪਹਿਲਾਂ ਚੋਰੀ ਹੋਏ ਇਕ ਮੋਟਰਸਾਈਕਲ ਦੇ ਮਾਮਲੇ 'ਚ ਥਾਣਾ ਦੁੱਗਰੀ ਦੀ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਸੁਰਜੀਤ ਪੁੱਤਰ ਰਾਮ ਸ਼ੰਕਰ ਹਾਲ ਵਾਸੀ ਸੂਆ ਰੋਡ, ਝਾਂਡੇ ਨੇ ਦੱਸਿਆ ਕਿ ਉਸ ਨੇ 12 ਅਗਸਤ ਨੂੰ ਆਪਣਾ ਮੋਟਰਸਾਈਕਲ ਮਾਰਕਾ ਸਪਲੈਂਡਰ ਰੰਗ ਸਿਲਵਰ ਬਿਲੰਕਟ ਕੰਪਨੀ ਦੇ ਗੁਦਾਮ, 200 ਫੱਟੀ ਰੋਡ ਦੇ ਬਾਹਰ ਤਾਲਾ ਲਗਾ ਕੇ ਖੜ੍ਹਾ ਕੀਤਾ ਸੀ | ਜਦੋਂ ਉਹ ਕੁੱਝ ਦੇਰ ਬਾਅਦ ਬਾਹਰ ਆਇਆ ਤਾਂ ਦੇਖਿਆ ਕਿ ਮੋਟਰਸਾਈਕਲ ਉੱਥੇ ਨਹੀਂ ਸੀ, ਜਿਸ ਨੰੂ ਕਿਸੇ ਨਾਮਾਲੂਮ ਵਿਅਕਤੀ ਨੇ ਚੋਰੀ ਕਰ ਲਿਆ | ਥਾਣਾ ਦੁੱਗਰੀ ਦੀ ਪੁਲਿਸ ਨੇ ਸ਼ਿਕਾਇਤਕਰਤਾ ਵਲੋਂ 20 ਦਿਨ ਤੱਕ ਭਟਕਣ ਦੇ ਬਾਅਦ ਆਿਖ਼ਰ ਨਾਮਾਲੂਮ ਦੇ ਖ਼ਿਲਾਫ਼ ਕੇਸ ਦਰਜ ਕਰਕੇ ਚੋਰ ਦੀ ਭਾਲ ਸ਼ੁਰੂ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਘਰਾਂ ਦੀਆਂ ਛੱਤਾਂ ਤੋਂ ਸਾਮਾਨ ਚੋਰੀ ਕਰਨ ਵਾਲਾ ਕਾਬੂ ਅਗਲੀ ਖ਼ਬਰ ਸੜਕ ਕਿਨਾਰੇ ਮਿਲਿਆ ਭਰੂਣ
Ad Position 24