27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਘਰਾਂ ਦੀਆਂ ਛੱਤਾਂ ਤੋਂ ਸਾਮਾਨ ਚੋਰੀ ਕਰਨ ਵਾਲਾ ਕਾਬੂ

Ad Position 21
No active advertisement
ਅਜੀਤ ਡੈਸਕ 03-09-2025
ਲੁਧਿਆਣਾ, 2 ਸਤੰਬਰ (ਜਗਮੀਤ ਸਿੰਘ)-ਸੈਕਟਰ-39 ਦੇ ਇਲਾਕੇ 'ਚ ਘਰਾਂ ਦੀਆਂ ਛੱਤਾਂ ਉਪਰ ਚੜ੍ਹ ਕੇ ਸਾਮਾਨ ਚੋਰੀ ਕਰਨ ਵਾਲੇ ਇਕ ਚੋਰ ਨੂੰ ਸਥਾਨਕ ਲੋਕਾਂ ਨੇ ਕਾਬੂ ਕੀਤਾ ਹੈ, ਜਿਸ ਨੰੂ ਮੌਕੇ 'ਤੇ ਪਹੁੰਚੇ ਇਲਾਕਾ ਕੌਂਸਲਰ ਨਿਧੀ ਗੁਪਤਾ ਦੀ ਮਦਦ ਨਾਲ ਥਾਣਾ ਮੋਤੀ ਨਗਰ ਪੁਲਿਸ ਨੂੰ ਸੌਂਪਿਆ ਗਿਆ | ਜਾਣਕਾਰੀ ਅਨੁਸਾਰ ਇਕ ਮੋਨਾ ਨੌਜਵਾਨ ਘਰਾਂ ਦੀਆਂ ਛੱਤਾਂ ਉਪਰ ਚੜ੍ਹ ਕੇ ਕੀਮਤੀ ਸਾਮਾਨ ਚੋਰੀ ਕਰਦਾ ਸੀ, ਜਿਸ ਨੰੂ ਕਈ ਸੀ.ਸੀ. ਟੀਵੀ ਕੈਮਰਿਆਂ 'ਚ ਦੇਖਿਆ ਗਿਆ | ਆਖ਼ਰ ਅੱਜ ਇਹ ਚੋਰ ਲੋਕਾਂ ਦੇ ਕਾਬੂ ਆ ਗਿਆ | ਮੌਕੇ 'ਤੇ ਪਹੁੰਚੀ ਥਾਣਾ ਮੋਤੀ ਨਗਰ ਪੁਲਿਸ ਨੇ ਚੋਰ ਨੂੰ ਹਿਰਾਸਤ 'ਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਪਬਲਿਕ ਐਕਸ਼ਨ ਕਮੇਟੀ ਦੇ ਮੈਂਬਰਾਂ ਵਲੋਂ ਸਤਲੁਜ ਦਰਿਆ ਦਾ ਦੌਰਾ <br/> ਅਗਲੀ ਖ਼ਬਰ ਗੁਦਾਮ ਬਾਹਰੋਂ ਮੋਟਰਸਾਈਕਲ ਚੋਰੀ, ਕੇਸ ਦਰਜ
Ad Position 24