27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਡਾ. ਇੰਦਰਜੀਤ ਸਿੰਘ ਨੇ ਮੁਫ਼ਤ ਕੰਪਿਊਟਰ ਸੈਂਟਰ ਦਾ ਕੀਤਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 03-09-2025
ਲੁਧਿਆਣਾ, 2 ਸਤੰਬਰ (ਡਾ. ਤਰਲੋਚਨ ਸਿੰਘ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੁਧਿਆਣਾ ਦੇ ਗੁਰਦੁਆਰਾ ਸਾਹਿਬ ਸ਼ਹੀਦਾਂ ਪਿੰਡ ਸੁਧਾਰ 'ਚ ਇਕ ਕੰਪਿਊਟਰ ਸੈਂਟਰ ਸ਼ੁਰੂ ਕੀਤਾ ਗਿਆ, ਜਿਸ ਦਾ ਉਦਘਾਟਨ ਡਾ. ਇੰਦਰਜੀਤ ਸਿੰਘ ਢੀਂਗਰਾ, ਡਾਇਰੈਕਟਰ, ਡਾ. ਡੀ.ਐਨ. ਕੋਟਨਿਸ ਐਕਯੂਪੰਕਚਰ ਹਸਪਤਾਲ, ਸਲੇਮ ਟਾਬਰੀ ਨੇ ਕੀਤਾ | ਇਸ ਮੌਕੇ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਛਾਪਾ, ਸਰਪ੍ਰਸਤ ਇਕਬਾਲ ਸਿੰਘ ਗਿੱਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਿੰਦਰਪਾਲ ਸਿੰਘ ਲਾਲੀ, ਸਰਪੰਚ ਜਗਦੀਸ਼ ਕੌਰ, ਪੰਚ ਸੁਰਿੰਦਰ ਸਿੰਘ, ਮਹਿੰਦਰ ਸਿੰਘ, ਰਛਪਾਲ ਸਿੰਘ, ਬਾਬਾ ਬਲਵਿੰਦਰ ਸਿੰਘ, ਹਰਜਿੰਦਰ ਸਿੰਘ ਨੇ ਡਾ. ਇੰਦਰਜੀਤ ਸਿੰਘ ਨੂੰ ਚੀਨੀ ਸਰਕਾਰ ਵਲੋਂ ਡਾ. ਬਾਈਕ ਬਾਸੂ ਉੱਤਰਾਧਿਕਾਰੀ ਦਾ ਸਰਵਉੱਚ ਪੁਰਸਕਾਰ ਦਿੱਤੇ ਜਾਣ 'ਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਡਾ. ਇੰਦਰਜੀਤ ਸਿੰਘ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐਸ.ਪੀ. ਸਿੰਘ ਓਬਰਾਏ ਵਲੋਂ ਪਿਛਲੇ ਕਈ ਸਾਲਾਂ ਤੋਂ ਪੂਰੀ ਦੁਨੀਆ 'ਚ ਮਨੁੱਖਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅੱਜ ਵੀ ਜਦੋਂ ਪੂਰਾ ਪੰਜਾਬ ਹੜ੍ਹਾਂ ਅਤੇ ਹੋਰ ਕੁਦਰਤੀ ਆਫ਼ਤਾਂ ਤੋਂ ਬਾਹਰ ਆ ਰਿਹਾ ਹੈ, ਡਾ. ਓਬਰਾਏ ਦੀ ਯੋਗ ਨਿਗਰਾਨੀ ਹੇਠ ਸਰਬੱਤ ਦਾ ਭਲਾ ਟਰੱਸਟ ਰਾਹਤ ਕਾਰਜਾਂ ਵਿਚ ਯੋਗਦਾਨ ਪਾਉਣ ਵਿਚ ਲੱਗਾ ਹੋਇਆ ਹੈ | ਉਨ੍ਹਾਂ ਕਿਹਾ ਕਿ ਅੱਜ ਖੁੱਲ੍ਹੇ ਕੰਪਿਊਟਰ ਸੈਂਟਰ ਤੋਂ ਸੈਂਕੜੇ ਨੌਜਵਾਨ ਹੁਨਰ ਪ੍ਰਾਪਤ ਕਰਕੇ ਆਪਣੇ ਪਰਿਵਾਰਾਂ ਲਈ ਰੋਜ਼ੀ-ਰੋਟੀ ਕਮਾ ਸਕਣਗੇ | ਇਸ ਮੌਕੇ ਦਿਨੇਸ਼ ਰਾਠੌਰ ਸਬ ਇੰਸਪੈਕਟਰ, ਪਿਆਰਾ ਸਿੰਘ, ਨਿਰਮਲ ਸਿੰਘ, ਬੀਬੀ ਕਿਰਨਜੀਤ ਕੌਰ, ਬੀਬੀ ਰਵਿੰਦਰਪਾਲ ਕੌਰ, ਦਲਵਿੰਦਰ ਕੌਰ, ਬਾਬਾ ਜਸਵੰਤ ਸਿੰਘ, ਬਾਬਾ ਪਾਲ ਸਿੰਘ, ਗੈਰੀ ਗਿੱਲ, ਕਮਲਦੀਪ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸੰਕਟ ਵਿਚ ਹਰ ਪੰਜਾਬੀ ਮਦਦ ਲਈ ਅੱਗੇ ਆਵੇ-ਪੁਨੀਤ ਸਾਹਨੀ ਅਗਲੀ ਖ਼ਬਰ ਪੀ. ਏ. ਯੂ. ਨੇ ਅਗਾਂਹਵਧੂ ਸ਼ਹਿਦ ਮੱਖੀ ਪਾਲਕਾਂ ਨੂੰ ਛੱਤੇ ਦੇ ਕੀਟਾਂ ਦੀ ਰੋਕਥਾਮ ਬਾਰੇ ਦਿੱਤੀ ਸਿਖਲਾਈ
Ad Position 24