27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਪੰਜਾਬ ਸੰਕਟ ਵਿਚ ਹਰ ਪੰਜਾਬੀ ਮਦਦ ਲਈ ਅੱਗੇ ਆਵੇ-ਪੁਨੀਤ ਸਾਹਨੀ

Ad Position 21
No active advertisement
ਅਜੀਤ ਡੈਸਕ 03-09-2025
ਲੁਧਿਆਣਾ, 2 ਸਤੰਬਰ (ਡਾ. ਤਰਲੋਚਨ ਸਿੰਘ)-ਆਮ ਆਦਮੀ ਪਾਰਟੀ ਲੁਧਿਆਣਾ ਸ਼ਹਿਰੀ ਦੇ ਮੀਡੀਆ ਇੰਚਾਰਜ ਪੁਨੀਤ ਸਾਹਨੀ ਨੇ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਜੋ ਹੜ੍ਹ ਆ ਰਿਹਾ ਹੈ, ਸ਼ਾਇਦ ਅਜਿਹਾ ਹੜ੍ਹ ਸਦੀਆਂ ਬਾਅਦ ਆਇਆ ਹੈ, ਪੰਜਾਬ ਦੇ 8 ਜ਼ਿਲੇ੍ਹ ਹੜ੍ਹਾਂ ਤੋਂ ਪੂਰੀ ਤਰ੍ਹਾਂ ਪ੍ਰਭਾਵਿਤ ਹਨ | ਹਿਮਾਚਲ, ਉਤਰਾਖੰਡ, ਜੰਮੂ-ਕਸ਼ਮੀਰ ਵਿਚ ਜੋ ਤਬਾਹੀ ਹੋ ਰਹੀ ਹੈ, ਉਸ ਦਾ ਅਸਰ ਪੰਜਾਬ 'ਤੇ ਵੀ ਪੈ ਰਿਹਾ ਹੈ, ਜਿਸ ਕਾਰਨ ਪਾਣੀ ਵੱਧ ਰਿਹਾ ਹੈ | ਉਨ੍ਹਾਂ ਕਿਹਾ ਕਿ ਸਾਡੀ ਸਾਰੇ ਪੰਜਾਬੀਆਂ ਨੂੰ ਬੇਨਤੀ ਹੈ ਕਿ ਸਾਨੂੰ ਆਪਣੇ ਹੜ੍ਹ ਪ੍ਰਭਾਵਿਤ ਭਰਾਵਾਂ ਅਤੇ ਭੈਣਾਂ ਨਾਲ ਖੜ੍ਹੇ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਵੱਧ ਤੋਂ ਵੱਧ ਮਦਦ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਸਾਡੀ ਸਾਰਿਆਂ ਨੂੰ ਅਪੀਲ ਹੈ ਕਿ ਲੰਗਰ ਦਾ ਪੈਸਾ ਬਚਾ ਕੇ ਤਨ, ਮਨ ਅਤੇ ਧਨ ਨਾਲ ਹੜ੍ਹ ਪੀੜਤਾਂ ਦੀ ਮਦਦ ਕੀਤੀ ਜਾਵੇ, ਇਹੀ ਅਸਲ ਲੰਗਰ ਹੈ |

Ad Position 22
No active advertisement
ਪਿਛਲੀ ਖ਼ਬਰ ਬੁਲਾਰਾ ਵਿਖੇ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਡਾ. ਇੰਦਰਜੀਤ ਸਿੰਘ ਨੇ ਮੁਫ਼ਤ ਕੰਪਿਊਟਰ ਸੈਂਟਰ ਦਾ ਕੀਤਾ ਉਦਘਾਟਨ <br/>
Ad Position 24