27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਬਚਿੱਤਰ ਨਗਰ, ਜਸਦੇਵ ਨਗਰ ਵਿਖੇ ਵਿਆਹ ਪੁਰਬ ਮਨਾਇਆ <br/>

Ad Position 21
No active advertisement
ਅਜੀਤ ਡੈਸਕ 03-09-2025
ਆਲਮਗੀਰ, 2 ਸਤੰਬਰ (ਜਰਨੈਲ ਸਿੰਘ ਪੱਟੀ)-ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਹਰੀ ਸਿੰਘ ਨਲੂਆ ਲੰਗਰ ਸੇਵਾ ਸੁਸਾਇਟੀ ਬਚਿੱਤਰ ਨਗਰ ਅਤੇ ਜਸਦੇਵ ਨਗਰ ਵਲੋਂ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬਦੇ ਪਾਠ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਵਿਆਹ ਰੂਪੀ ਸ਼ਬਦੀ ਧੁਨਾਂ ਨਾਲ ਸੰਗਤਾਂ ਨੂੰ ਨਿਹਾਲ ਕਰਦਿਆਂ ਸ੍ਰੀ ਅਨੰਦ ਸਾਹਿਬ ਦੇ ਪਾਠ ਕੀਤੇ | ਇਸ ਵੇਲੇ ਜਾਣਕਾਰੀ ਦਿੰਦੇ ਹੋਏ ਕਾਰੋਬਾਰੀ ਅਤੇ ਨੌਜਵਾਨ ਆਗੂ ਵਿਕਰਮਜੀਤ ਸਿੰਘ ਵਿੱਕੀ ਸੋਹਲ, ਸਰਪੰਚ ਜਸਵੀਰ ਸਿੰਘ ਅਤੇ ਹਰਪਾਲ ਸਿੰਘ ਬੱਬੂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਵਿੱਤਰ ਜੀਵਨ ਮਾਨਵਤਾ ਲਈ ਕਲਿਆਣਕਾਰੀ ਹੈ | ਉਨ੍ਹਾਂ ਨੇ ਆਪਣੇ ਜੀਵਨ ਦੀਆਂ ਉਦਾਸੀਆਂ ਦੌਰਾਨ ਸਮੁੱਚੀ ਮਾਨਵਤਾ ਨੂੰ ਮੂਰਤੀ ਪੂਜਾ ਤੋਂ ਵਰਜਿਤ ਕਰਦਿਆਂ ਕੁਦਰਤ ਨਾਲ ਪ੍ਰੇਮ ਕਰਨ ਦਾ ਸੰਦੇਸ਼ ਦਿੰਦਿਆਂ 'ਪਵਣ ਗੁਰੂ ਪਾਣੀ ਪਿਤਾ ਮਾਤਾ ਧਰਤ ਮਹੱਤ' ਵਰਗੇ ਪਵਿੱਤਰ ਮਹਾਵਾਕਾਂ ਅਤੇ ਨਾਮ ਜਪੋ, ਕਿਰਤ ਕਰੋ, ਵੰਡ ਛਕੋ ਦੇ ਸੰਦੇਸ਼ ਨੂੰ ਅਪਣਾਉਣ ਦਾ ਹੋਕਾ ਦਿੱਤਾ | ਉਨ੍ਹਾਂ ਨੇ ਮਨੁੱਖ ਨੂੰ ਸੱਚਾਈ, ਨਿਮਰਤਾ, ਦਇਆ, ਸੇਵਾ, ਸਬਰ, ਸੰਤੋਖ, ਪਰਉਪਕਾਰ ਆਦਿ ਗੁਣਾਂ ਦੇ ਧਾਰਨੀ ਬਣਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਗੁਰਪ੍ਰਤਾਪ ਸਿੰਘ, ਲੱਕੀ ਸਿੰਘ, ਮਨਜੀਤ ਸਿੰਘ ਕਲਸੀ, ਲਛਮਣ ਸਿੰਘ ਜੋਗੀ ਗਰੇਵਾਲ, ਮੇਵਾ ਸਿੰਘ, ਰਵਿੰਦਰ ਸਿੰਘ, ਹਰਪ੍ਰੀਤ ਸਿੰਘ ਖ਼ਾਲਸਾ, ਗੁਰਚਰਨ ਸਿੰਘ ਹੀਰਾ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਤਲੁਜ ਦਰਿਆ 'ਚ ਪਾਣੀ ਵਧਣ ਨਾਲ ਲੋਕਾਂ ਦੀਆਂ ਵਧੀਆਂ ਮੁਸ਼ਕਿਲਾਂ <br/> ਅਗਲੀ ਖ਼ਬਰ ਭਾਜਪਾ ਆਗੂ ਟਿੱਕਾ ਦੀ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ <br/>
Ad Position 24