ਆਲਮਗੀਰ, 2 ਸਤੰਬਰ (ਜਰਨੈਲ ਸਿੰਘ ਪੱਟੀ)-ਕਾਂਗਰਸ ਪਾਰਟੀ ਲਈ ਪਿਛਲੇ ਲੰਬੇ ਸਮੇਂ ਤੋਂ ਨਿਸ਼ਕਾਮ ਭਾਵਨਾ ਤਹਿਤ ਸੇਵਾਵਾਂ ਨਿਭਾ ਰਹੇ ਸਾਬਕਾ ਸਰਪੰਚ ਰਾਜਵੀਰ ਸਿੰਘ ਚੁਪਕੀ ਨੂੰ ਕਾਂਗਰਸ ਐਸ.ਸੀ. ਡਿਪਾਰਟਮੈਂਟ ਲੁਧਿਆਣਾ ਦਿਹਾਤੀ ਦਾ ਜ਼ਿਲ੍ਹਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ | ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਚੁਪਕੀ ਵਿਖੇ ਸਰਪੰਚ ਚੁਪਕੀ ਨੂੰ ਨਿਯੁਕਤੀ ਪੱਤਰ ਦੇਣ ਸਮੇਂ ਕਾਂਗਰਸ ਐਸ.ਸੀ. ਡਿਪਾਰਟਮੈਂਟ ਪੰਜਾਬ ਦੇ ਚੇਅਰਮੈਨ ਕੁਲਦੀਪ ਸਿੰਘ ਕੇ.ਡੀ. ਵੈਦ ਨੇ ਕਿਹਾ ਕਿ ਕਾਂਗਰਸ ਪਾਰਟੀ ਐਸ.ਸੀ., ਬੀ.ਸੀ. ਵਰਗਾਂ ਤੋਂ ਇਲਾਵਾ ਸੂਬਾ ਪੰਜਾਬ ਦੇ ਸਮੂਹ ਵਰਗਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਲੋਕਾਂ ਦੀ ਆਵਾਜ਼ ਸੂਬਾ ਸਰਕਾਰ ਤੱਕ ਪਹੁੰਚਾ ਰਹੀ ਹੈ | ਉਨ੍ਹਾਂ ਕਿਹਾ ਕਿ ਸੂਬਾ ਪੰਜਾਬ ਹੜ੍ਹ ਦੀ ਭਿਆਨਕ ਮਾਰ ਹੇਠ ਜੂਝ ਰਿਹਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਸਰਕਾਰੀ ਹੈਲੀਕਾਪਟਰ 'ਤੇ ਲੋਕਾਂ ਨੂੰ ਡੁੱਬਦੇ ਦੇਖ ਕੇ ਹਵਾ ਵਿਚ ਐਲਾਨ ਕਰ ਰਿਹਾ ਹੈੈ | ਉਨ੍ਹਾਂ ਨੇ ਸਮੂਹ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਕਿ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਉਹ ਤੁਰੰਤ ਆਪਣੇ ਪੱਧਰ 'ਤੇ ਯਤਨ ਆਰੰਭ ਕਰਨ | ਨਵ ਨਿਯੁਕਤ ਵਾਈਸ ਚੇਅਰਮੈਨ ਰਾਜਵੀਰ ਸਿੰਘ ਚੁਪਕੀ ਨੇ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾ ਕੇ ਲੋਕਾਂ ਨੂੰ ਕਾਂਗਰਸ ਪਾਰਟੀ ਨਾਲ ਜੋੜਨ ਦਾ ਕੰਮ ਕਰਨਗੇ | ਇਸ ਸਮੇਂ ਕੰਵਰਹਰਪ੍ਰੀਤ ਸਿੰਘ, ਦਵਿੰਦਰ ਸਿੰਘ ਗਿੱਲ, ਇੰਦਰਜੀਤ ਸਿੰਘ ਗਿੱਲ, ਸੁਖਵਿੰਦਰ ਸਿੰਘ ਸੁੱਖੀ, ਹਿਰਦੇਪਾਲ ਸਿੰਘ ਢੀਂਡਸਾ, ਕੇ.ਐਸ. ਸੰਧੂ, ਕਰਮ ਸਿੰਘ ਗਰੇਵਾਲ, ਬਲਵਿੰਦਰ ਸਿੰਘ, ਜਸਵੰਤ ਸਿੰਘ, ਹਰਭਜਨ ਸਿੰਘ, ਪਰਮਜੀਤ ਸਿੰਘ, ਰਾਜਕੁਮਾਰ, ਗਿਆਨ ਸਿੰਘ, ਜੋਰਾ ਸਿੰਘ ਪੰਚ, ਚਮਕੌਰ ਸਿੰਘ, ਸੁਰਿੰਦਰ ਸਿੰਘ, ਕਾਲਾ ਚਹਿਲ, ਬਲਜੀਤ ਸਿੰਘ, ਪ੍ਰਕਾਸ਼ ਸਿੰਘ, ਅਜੈਬ ਸਿੰਘ, ਬਲਵਿੰਦਰ ਰਿੰਕੂ, ਦਲੀਪ ਸਿੰਘ, ਜਗਜੀਤ ਸਿੰਘ, ਨਿਰਮਲ ਸਿੰਘ, ਜਗਰੂਪ ਸਿੰਘ, ਕਰਨਵੀਰ ਸਿੰਘ, ਸੰਤੋਖ ਸਿੰਘ, ਬਲਵੀਰ ਸਿੰਘ ਸਮੇਤ ਹੋਰ ਹਾਜ਼ਰ ਸਨ |