27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਅੜੈਚਾਂ ਵਲੋਂ ਤਿੰਨ ਮਹੀਨੇ ਦਾ ਕਮਿਸ਼ਨ ਹੜ੍ਹ ਪੀੜਤ ਪਰਿਵਾਰਾਂ ਲਈ ਦੇਣ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 03-09-2025
ਲੁਧਿਆਣਾ, 2 ਸਤੰਬਰ (ਜਗਮੀਤ ਸਿੰਘ)-ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਦੇ 12 ਜ਼ਿਲਿ੍ਹਆਂ ਦੇ ਲੋਕਾਂ ਦੀ ਮਦਦ ਲਈ ਹਰ ਇਕ ਵਿਅਕਤੀ ਆਪਣੇ ਵਲੋਂ ਬਣਦਾ ਯੋਗਦਾਨ ਦੇਣ ਲਈ ਪੂਰੀ ਕੋਸ਼ਿਸ਼ ਕਰ ਰਿਹਾ ਹੈ | ਅਜਿਹੀ ਹੀ ਮਿਸਾਲ ਪੇਸ਼ ਕਰਦਿਆਂ ਆਲ ਇੰਡੀਆ ਫੇਅਰ ਪ੍ਰਾਈਸ ਸ਼ਾਪ ਡੀਲਰਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਕਰਮਜੀਤ ਸਿੰਘ ਅੜੈਚਾਂ ਨੇ ਆਪਣੇ ਰਾਸ਼ਨ ਡਿਪੂ ਰਾਹੀਂ ਮੁਫ਼ਤ ਵੰਡੀ ਗਈ ਪਿਛਲੇ ਤਿੰਨ ਮਹੀਨੇ ਦੀ ਕਣਕ ਦਾ ਬਣਦਾ ਕਮਿਸ਼ਨਰ ਹੜ੍ਹ ਪੀੜਤਾਂ ਦੀ ਮਦਦ ਲਈ ਦੇਣ ਦਾ ਐਲਾਨ ਕਰਨ ਦੇ ਨਾਲ ਹੀ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਅਕਤੂਬਰ 2025 ਤੋਂ ਦਸੰਬਰ 2025 ਲਈ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਮੁਫ਼ਤ ਯੋਜਨਾ ਦੇ ਤਹਿਤ 1 ਕਰੋੜ 57 ਲੱਖ ਲੋਕਾਂ ਨੂੰ ਦਿੱਤੀ ਜਾਣ ਵਾਲੀ ਮੁਫ਼ਤ ਕਣਕ ਦਾ ਕੋਟਾ ਤੁਰੰਤ ਜਾਰੀ ਕਰੇ | ਪ੍ਰਧਾਨ ਕਰਮਜੀਤ ਅੜੈਚਾਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਇਸ ਯੋਜਨਾ ਦੇ ਤਹਿਤ ਪਹਿਲਾਂ ਹੀ ਪੂਰੇ ਦੇਸ਼ ਦੇ ਜ਼ਰੂਰਤਮੰਦ ਪਰਿਵਾਰਾਂ ਨੂੰ 2028 ਤੱਕ ਮੁਫ਼ਤ ਕਣਕ ਦੇਣ ਦਾ ਐਲਾਨ ਕੀਤਾ ਹੋਇਆ ਹੈ | ਇਸ ਲਈ ਪੰਜਾਬ ਦੇ ਲਾਭਪਾਤਰੀਆਂ ਨੂੰ ਮਿਲਣ ਵਾਲੀ ਕਣਕ ਦਾ ਕੋਟਾ ਹੁਣ ਹੀ ਜਾਰੀ ਕਰਨ ਨਾਲ ਹੜ੍ਹਾਂ ਦੀ ਮਾਰ ਝੱਲਣ ਵਾਲੇ ਹਜ਼ਾਰਾਂ-ਲੱਖਾਂ ਲੋਕਾਂ ਨੂੰ ਵੱਡੀ ਰਾਹਤ ਮਿਲ ਸਕੇਗੀ | ਪ੍ਰਧਾਨ ਅੜੈਚਾਂ ਨੇ ਆਪਣੇ ਹੋਰ ਸਾਥੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਲਈ ਇਸ ਸਭ ਤੋਂ ਔਖੀ ਘੜੀ 'ਚ ਹੜ੍ਹ ਪੀੜਤਾਂ ਨੂੰ ਮੁੜ ਪੈਰਾਂ ਸਿਰ ਕਰਨ ਲਈ ਜਿੰਨਾ ਹੋ ਸਕੇ ਆਪਣਾ ਯੋਗਦਾਨ ਜ਼ਰੂਰ ਪਾਉਣ |

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਵਲੋਂ ਇਕ ਪੁਸਤਕ ਸੰਵਾਦ-17ਵਾਂ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਰੰਗਾਈ ਉਦਯੋਗ ਮੁੜ ਖੁੱਲ੍ਹਣ 'ਤੇ ਕੌਮੀ ਗ੍ਰੀਨ ਟਿ੍ਬਿਊਨਲ ਦੇ ਹੁਕਮਾਂ ਦਾ ਹੋਵੇਗਾ ਉਲੰਘਣ-ਐਕਸ਼ਨ ਕਮੇਟੀ <br/>
Ad Position 24