27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਪਿੰਡ ਆਲੋਵਾਲ ਕੁੱਲੀਆਂ ਦੇ ਘਰਾਂ ਅਤੇ ਖੇਤਾਂ ਵਿਚ ਵੜਿਆ ਪਾਣੀ <br/>

Ad Position 21
No active advertisement
ਅਜੀਤ ਡੈਸਕ 03-09-2025
ਲਾਡੋਵਾਲ, 2 ਸਤੰਬਰ (ਬਲਬੀਰ ਸਿੰਘ ਰਾਣਾ)-ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਨਾਲ ਹੀ ਲੋਕਾਂ ਦੀਆਂ ਮੁਸ਼ਕਿਲਾਂ ਵਿਚ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ | ਲੋਕਾਂ ਦੇ ਘਰਾਂ ਅਤੇ ਹਜ਼ਾਰਾਂ ਏਕੜ ਜ਼ਮੀਨ ਨੂੰ ਦਰਿਆ ਦੇ ਪਾਣੀ ਨੇ ਆਪਣੀ ਗਿ੍ਫ਼ਤ ਵਿਚ ਲੈ ਲਿਆ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਦੇ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਅਤੇ ਪਿੰਡ ਆਲੋਵਾਲ ਦੇ ਸਾਬਕਾ ਸਰਪੰਚ ਗੁਰਚਰਨ ਸਿੰਘ ਆਲੋਵਾਲ ਨੇ ਦੱਸਿਆ ਕਿ ਪਿਛਲੇ ਸਾਲ ਦੀ ਤਰ੍ਹਾਂ ਸਤਲੁਜ ਦਰਿਆ ਦੇ ਪਾਣੀ ਨੇ ਇਸ ਵਾਰ ਵੀ ਆਲੋਵਾਲ ਦੀਆਂ ਬੰਨ੍ਹ ਕੁੱਲੀਆਂ ਵਿਚ ਦਰਿਆ ਦਾ ਪਾਣੀ ਲੋਕਾਂ ਦੇ ਘਰਾਂ ਵਿਚ ਆ ਚੁੱਕਾ ਹੈ, ਜਦ ਕਿ ਲੋਕਾਂ ਨੇ ਆਪਣਾ ਲੋੜੀਂਦਾ ਸਾਮਾਨ ਘਰਾਂ ਵਿਚੋਂ ਕੱਢ ਕੇ ਉੱਚੀ ਜਗ੍ਹਾ 'ਚ ਰੱਖਣਾ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਅਸੀਂ ਇਲਾਕਾ ਐਸ.ਡੀ.ਐਮ. ਨੂੰ ਫ਼ੋਨ 'ਤੇ ਇਤਲਾਹ ਦੇ ਦਿੱਤੀ ਹੈ, ਜਿਨ੍ਹਾਂ ਨੇ ਲੁਧਿਆਣਾ ਸੈਂਟਰ ਦੇ ਤਹਿਸੀਲਦਾਰ ਅਤੇ ਕਾਨੂੰਗੋ ਨੂੰ ਭੇਜਿਆ ਸੀ | ਉਨ੍ਹਾਂ ਨੂੰ ਮੌਕਾ ਦਿਖਾ ਦਿੱਤਾ ਹੈ ਅਤੇ ਅਸੀਂ ਲੋਕਾਂ ਵਾਸਤੇ ਪ੍ਰਸ਼ਾਸਨ ਕੋਲੋਂ ਤਰਪਾਲਾਂ ਦੀ ਮੰਗ ਵੀ ਕੀਤੀ ਹੈ | ਉਨ੍ਹਾਂ ਦੱਸਿਆ ਕਿ ਆਲੋਵਾਲ ਵਿਖੇ ਬੰਨ੍ਹ ਕੁੱਲੀਆਂ ਦੇ 14 ਘਰਾਂ ਵਿਚ ਪਾਣੀ ਮਾਰ ਕਰ ਚੁੱਕਾ ਹੈ, ਜਦ ਕਿ ਕਰੀਬ ਹਜ਼ਾਰਾਂ ਏਕੜ ਜ਼ਮੀਨ ਵਿਚ ਬੀਜਿਆ ਝੋਨਾ ਅਤੇ ਹੋਰ ਫ਼ਸਲਾਂ ਪਾਣੀ ਵਿਚ ਡੁੱਬ ਚੁੱਕੀਆਂ ਹਨ | ਉਨ੍ਹਾਂ ਦੱਸਿਆ ਕਿ ਸਾਡੇ ਦੇਖਦਿਆਂ ਦੇਖਦਿਆਂ ਹੀ ਖੇਤਾਂ ਅਤੇ ਘਰਾਂ ਵਿਚ 3 ਤੋਂ 4 ਫੁੱਟ ਪਾਣੀ ਹੋਰ ਉਪਰ ਚੜ੍ਹ ਗਿਆ ਹੈ | ਉਨ੍ਹਾਂ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਕਿ ਲੋਕਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ | ਉਨ੍ਹਾਂ ਇਹ ਵੀ ਦੱਸਿਆ ਕਿ ਸ਼ਰਧਾਲੂਆਂ ਦੀ ਆਸਥਾ ਦਾ ਕੇਂਦਰ ਸ਼ਨੀਗਾਂਮ ਵਿਚ ਵੀ ਸਤਲੁਜ ਦਰਿਆ ਦਾ ਪਾਣੀ ਦਸਤਕ ਦੇ ਚੁੱਕਾ ਹੈ | ਇਸ ਮੌਕੇ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ, ਸਰਪੰਚ ਕੁਲਦੀਪ ਸਿੰਘ ਆਲੋਵਾਲ, ਸਾਬਕਾ ਸਰਪੰਚ ਗੁਰਚਰਨ ਸਿੰਘ ਆਲੋਵਾਲ, ਪੰਚ ਦਲੇਰ ਸਿੰਘ, ਪੰਚ ਸੁਮੀਤ, ਨਛੱਤਰ ਸਿੰਘ, ਮਨਜੀਤ ਸਿੰਘ ਅਤੇ ਸੁਖਦੇਵ ਸਿੰਘ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡੀ.ਡੀ. ਜੈਨ ਕਾਲਜ ਦੀਆਂ ਵਿਦਿਆਰਥਣਾਂ ਦਾ ਬੀ. ਕਾਮ ਚੌਥੇ ਸਮੈਸਟਰ 'ਚ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਸਿਰਜਣਧਾਰਾ ਵਲੋਂ ਹੜ੍ਹਾਂ ਕਰਕੇ ਹੋਏ ਨੁਕਸਾਨ 'ਤੇ ਚਿੰਤਾ ਦਾ ਪ੍ਰਗਟਾਵਾ <br/>
Ad Position 24