27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਡੀ.ਡੀ. ਜੈਨ ਕਾਲਜ ਦੀਆਂ ਵਿਦਿਆਰਥਣਾਂ ਦਾ ਬੀ. ਕਾਮ ਚੌਥੇ ਸਮੈਸਟਰ 'ਚ ਸ਼ਾਨਦਾਰ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 03-09-2025
ਲੁਧਿਆਣਾ, 2 ਸਤੰਬਰ (ਜਸਵਿੰਦਰ ਸਿੰਘ)-ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਬੀ.ਕਾਮ. ਚੌਥੇ ਸਮੈਸਟਰ ਦੀ ਪ੍ਰੀਖਿਆ ਵਿਚ ਵਧੀਆ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ | ਹਿਮਾਨੀ ਨੇ 86.66% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚ 20ਵਾਂ ਅਤੇ ਕਾਲਜ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ, ਗੁਰਲੀਨ ਕੌਰ ਅਤੇ ਕਸ਼ਿਸ਼ ਨੇ 85% ਅੰਕ ਪ੍ਰਾਪਤ ਕਰਕੇ ਕਾਲਜ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਮਾਹਿਰਾਂ ਘਈ ਨੇ 84.16% ਅੰਕ ਪ੍ਰਾਪਤ ਕਰਕੇ ਕਾਲਜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੰਦ ਕੁਮਾਰ ਜੈਨ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਸੁਖਦੇਵ ਰਾਜ ਜੈਨ (ਚੇਅਰਮੈਨ), ਡਾ. ਸਰਿਤਾ ਬਹਿਲ, ਕਾਲਜ ਦੇ ਪਿ੍ੰਸੀਪਲ ਨੇ ਸੀਮਾ ਸੋਨੀ (ਕਾਮਰਸ ਅਤੇ ਪ੍ਰਬੰਧਨ ਦੇ ਮੁਖੀ) ਅਤੇ ਵਿਭਾਗ ਦੇ ਹੋਰ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਨੂੰ ਸੰਨੀ ਕੈਂਥ ਅਤੇ ਰੀਨਾ ਗੋਇਲ ਜੈਨ ਨੇ ਤਰਪਾਲਾਂ ਵੰਡੀਆਂ ਅਗਲੀ ਖ਼ਬਰ ਪਿੰਡ ਆਲੋਵਾਲ ਕੁੱਲੀਆਂ ਦੇ ਘਰਾਂ ਅਤੇ ਖੇਤਾਂ ਵਿਚ ਵੜਿਆ ਪਾਣੀ <br/>
Ad Position 24