ਫੁੱਲਾਂਵਾਲ, 2 ਸਤੰਬਰ (ਮਨਜੀਤ ਸਿੰਘ ਦੁੱਗਰੀ)-ਸਤਲੁਜ ਦਰਿਆ ਵਿਚ ਪਾਣੀ ਦੇ ਪੱਧਰ ਵਿਚ ਲਗਾਤਾਰ ਹੋਏ ਵਾਧੇ ਅਤੇ ਲਗਾਤਾਰ ਪੈ ਰਹੇ ਮੋਹਲ਼ੇਧਾਰ ਮੀਂਹ ਕਾਰਨ ਹੜ੍ਹਾਂ ਦੀ ਮਾਰ ਝੱਲਣ ਦੇ ਨਾਲ-ਨਾਲ ਘਰਾਂ ਦੀਆਂ ਛੱਤਾਂ ਦੇ ਚੋਣ ਨੂੰ ਲੈ ਕੈ ਹਲਕਾ ਗਿੱਲ ਦੇ ਕਈ ਪਿੰਡਾਂ ਵਿਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ, ਜਿਸ ਨੂੰ ਦੇਖਦਿਆਂ ਤਲਵੰਡੀ ਕਲਾ ਅਤੇ 5 ਨੰਬਰ ਬੰਨ੍ਹ ਦੇ ਨੇੜਲੇ ਪਿੰਡਾਂ ਵਿਚ ਲੁਧਿਆਣਾ ਦਿਹਾਤੀ ਭਾਜਪਾ ਦੇ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਅਤੇ ਰੀਨਾ ਗੋਇਲ ਜੈਨ ਵਲੋਂ ਪਿੰਡ ਵਾਸੀਆਂ ਲਈ ਰਾਹਤ ਦਾ ਕੰਮ ਸ਼ੁਰੂ ਕਰਦੇ ਹੋਏ ਪ੍ਰਭਾਵਿਤ ਪਰਿਵਾਰਾਂ ਨੂੰ ਤਰਪਾਲਾਂ ਵੰਡ ਕੇ ਉਨ੍ਹਾਂ ਦੀ ਮਦਦ ਕੀਤੀ ਗਈ | ਇਸ ਮੌਕੇ ਸੰਨੀ ਕੈਂਥ ਅਤੇ ਰੀਨਾ ਗੋਇਲ ਜੈਨ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਭਰੋਸਾ ਦਿਵਾਇਆ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜੀ ਹੈ | ਪਿੰਡਾਂ ਦੇ ਲੋਕਾਂ ਦੀ ਹਰ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ ਅਤੇ ਕਿਸੇ ਵੀ ਪਰਿਵਾਰ ਨੂੰ ਆਪਣੇ ਆਪ ਨੂੰ ਇਕੱਲਾ ਸਮਝਣ ਦੀ ਲੋੜ ਨਹੀਂ |