ਲੁਧਿਆਣਾ, 2 ਸਤੰਬਰ (ਜਤਿੰਦਰ ਭੰਬੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ 'ਤੇ ਗੁਰਦੁਆਰਾ ਸ਼੍ਰੀ ਸੁਖਮਨੀ ਸਾਹਿਬ ਵਿਖੇ ਵਿਸ਼ੇਸ਼ ਤੌਰ 'ਤੇ ਸਮਾਗਮ ਕਰਵਾਏ ਗਏ | ਅੰਮਿ੍ਤ ਵੇਲੇ ਪੰਜ ਪਿਆਰੀਆਂ ਦੀ ਅਗਵਾਈ 'ਚ ਇਕ ਨਗਰ ਕੀਰਤਨ ਪ੍ਰਭਾਤ ਫੇਰੀ ਦੇ ਰੂਪ ਸਜਾਇਆ ਗਿਆ | ਸੰਗਤ ਵਲੋਂ ਸਜਾਈ ਗਈ ਸੁੰਦਰ ਪਾਲਕੀ ਸਾਹਿਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਸੀ, ਪਿੱਛੇ ਸੰਗਤ ਸ਼ਬਦ ਦਾ ਗਾਇਣ ਕਰਦੀ ਜਾ ਰਹੀ ਸੀ | ਸ਼ਾਮ ਨੂੰ ਵਿਸ਼ੇਸ਼ ਦੀਵਾਨ ਸਜਾਏ ਗਏ | ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਕੀਰਤਨੀ ਜੱਥੇ ਨੇ ਸੰਗਤ ਨੂੰ ਨਿਹਾਲ ਕੀਤਾ, ਉਪਰੰਤ ਪੰਥ ਦੇ ਪ੍ਰਸਿੱਧ ਰਾਗੀ ਜੱਥੇ ਭਾਈ ਰਵਿੰਦਰ ਸਿੰਘ (ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ) ਨੇ ਆਪਣੇ ਰਸਭਿੰਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਰਵਿੰਦਰ ਸਿੰਘ ਨੇ ਆਈ ਸੰਗਤ ਦਾ ਧੰਨਵਾਦ ਕੀਤਾ | ਦੀਵਾਨ ਦੀ ਸਮਾਪਤੀ 'ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਨਿਰਭੈ ਸਿੰਘ, ਮਹਿੰਦਰ ਸਿੰਘ, ਰਾਮ ਸਿੰਘ, ਨਰਿੰਦਰ ਸਿੰਘ ਕਾਲਾ, ਗੁਰਚਰਨ ਸਿੰਘ ਸਿੱਧੂ, ਪੂਰਨ ਸਿੰਘ, ਪ੍ਰੀਤਮ ਸਿੰਘ ਗੰਭੀਰ, ਹਰਮਿੰਦਰ ਸਿੰਘ ਅਰੋੜਾ, ਕੰਵਲਜੀਤ ਸਿੰਘ ਸੋਬਤੀ, ਕੁਲਦੀਪ ਸਿੰਘ, ਬਲਜੀਤ ਸਿੰਘ, ਕਮਲ ਸਿੰਘ, ਜੀਵਨਜੋਤ ਸਿੰਘ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ |