27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਪਠਾਨਕੋਟ ਹੜ੍ਹ ਪੀੜਤਾਂ ਲਈ 1100 ਰਾਸ਼ਨ ਕਿੱਟਾਂ ਭੇਜੀਆਂ <br/>

Ad Position 21
No active advertisement
ਅਜੀਤ ਡੈਸਕ 03-09-2025
ਲੁਧਿਆਣਾ, 2 ਸਤੰਬਰ (ਜਗਮੀਤ ਸਿੰਘ)-ਪਨਗ੍ਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਜ਼ਿਲਿ੍ਹਆਂ ਦੇ ਵਸਨੀਕਾਂ ਨੂੰ ਰਾਹਤ ਸਮਗਰੀ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਚੇਅਰਮੈਨ ਗਿੱਲ ਨੇ ਦੱਸਿਆ ਕਿ ਅੱਜ ਵਿਧਾਇਕਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਠਾਨਕੋਟ ਵਿੱਚ ਹੜ੍ਹ ਦੀ ਮਾਰ ਹੇਠ ਆਏ ਲੋਕਾਂ ਦੀ ਮਦਦ ਲਈ ਕਰੀਬ 1100 ਰਾਸ਼ਨ ਕਿੱਟਾਂ ਭੇਜੀਆਂ ਗਈਆਂ ਹਨ | ਇਸ ਮੌਕੇ ਉਨ੍ਹਾਂ ਦੇ ਨਾਲ ਡੀ.ਐਫ.ਐਸ.ਸੀ. ਪੱਛਮੀ ਸਰਤਾਜ ਸਿੰਘ ਚੀਮਾ ਤੋਂ ਇਲਾਵਾ ਫੂਡ ਸਪਲਾਈ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ | ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਦੱਸਿਆ ਕਿ ਹੜ੍ਹ ਦੀ ਮਾਰ ਵਾਲੇ ਇਲਾਕਿਆਂ ਵਿੱਚ ਲੋਕਾਂ ਦੀਆਂ ਫ਼ਸਲਾਂ, ਪਸ਼ੂਆਂ ਲਈ ਚਾਰਾ ਤੇ ਹੋਰ ਖਾਣ-ਪੀਣ ਦੀਆਂ ਵਸਤਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ | ਉਨ੍ਹਾਂ ਦੱਸਿਆ ਕਿ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹਿਕ ਯਤਨਾਂ ਸਦਕਾ ਪਸ਼ੂਆਂ ਲਈ ਚਾਰਾ, ਲੋੜੀਂਦੀਆਂ ਦਵਾਈਆਂ ਅਤੇ ਰਾਸ਼ਨ ਦੀਆਂ ਹੋਰ ਕਿੱਟਾਂ ਵੀ ਤਿਆਰ ਕਰਕੇ ਭੇਜੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਰਾਸ਼ਨ ਕਿੱਟਾਂ ਵਿੱਚ 5 ਕਿੱਲੋ ਆਟਾ, ਇੱਕ ਕਿੱਲੋ ਖੰਡ, ਸਰੋਂ੍ਹ ਦਾ ਤੇਲ, ਮਸਾਲੇ , ਨਮਕ-ਮਿਰਚ, ਚਾਵਲ ਆਦਿ ਸ਼ਾਮਿਲ ਹਨ | ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਸਮਗਰੀ ਭੇਜਣ ਲਈ ਡਿਊਟੀਆਂ ਲਗਾਈਆਂ ਗਈਆਂ ਹਨ, ਜਿਸਦੇ ਤਹਿਤ ਪਠਾਨਕੋਟ ਜ਼ਿਲ੍ਹੇ ਲਈ ਲੁਧਿਆਣਾ ਜ਼ਿਲ੍ਹੇ ਦੇ ਵਿਧਾਇਕਾਂ, ਚੇਅਰਮੈਨ, ਪ੍ਰਸ਼ਾਸਨ ਤੇ ਹੋਰ ਸੀਨੀਅਰ ਆਗੂਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ | ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਕਿਹਾ ਕਿ ''ਕੁਦਰਤ ਦੀ ਕਰੋਪੀ ਝੱਲ ਰਹੇ ਪੰਜਾਬੀ ਸਾਡੇ ਭੈਣ-ਭਰਾ ਹਨ ਅਤੇ ਅਸੀਂ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਹਰ ਸੰਭਵ ਸਹਿਯੋਗ ਲਈ ਤਤਪਰ ਹਾਂ | ਉਨ੍ਹਾਂ ਸਪਸ਼ਟ ਕੀਤਾ ਕਿ ਦੁੱਖ ਦੀ ਘੜੀ ਵਿੱਚ ਲੋਕਾਂ ਦੀ ਬਾਂਹ ਫੜਨੀ, ਮਾਨਵਤਾ ਦੀ ਸੱਚੀ ਸੇਵਾ ਦੇ ਨਾਲ-ਨਾਲ ਸਾਡੀ ਨੈਤਿਕ ਜ਼ਿੰਮੇਵਾਰੀ ਵੀ ਬਣਦੀ ਹੈ'' |

Ad Position 22
No active advertisement
ਪਿਛਲੀ ਖ਼ਬਰ ਸਰਪੰਚ ਹਰਨੇਕ ਸਿੰਘ ਲਾਦੀਆਂ ਨੇ ਹੰਬੜਾਂ ਜ਼ੋਨ ਤੋਂ 'ਆਪ' ਦੇ ਸੰਭਾਵੀ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਵਜੋਂ ਸਰਗਰਮੀਆਂ ਕੀਤ... ਅਗਲੀ ਖ਼ਬਰ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ <br/>
Ad Position 24