ਲੁਧਿਆਣਾ, 3 ਸਤੰਬਰ (ਭੁਪਿੰਦਰ ਸਿੰਘ ਬੈਂਸ)-ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦੇ ਗੌਰਵਵੀਰ ਸੋਹਲ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦਾ ਪ੍ਰਧਾਨ ਬਣਨ 'ਤੇ ਭਾਜਪਾ ਆਗੂਆਂ ਵਿਚ ਖ਼ੁਸ਼ੀ ਦੀ ਲਹਿਰ ਹੈ | ਇਸ ਮੌਕੇ ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਅਤੇ ਪੈੱ੍ਰਸ ਸਕੱਤਰ ਡਾ. ਸਤੀਸ਼ ਕੁਮਾਰ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਵਿਚ ਗੌਰਵਵੀਰ ਸੋਹਲ ਦੀ ਜਿੱਤ ਪੰਜਾਬ ਦੀ ਰਾਜਨੀਤੀ ਵਿਚ ਇਕ ਮੀਲ ਪੱਥਰ ਸਾਬਤ ਹੋਵੇਗੀ, ਜੋ 2027 ਦੀਆਂ ਚੋਣਾਂ 'ਚ ਮਹੱਤਵਪੂਰਨ ਭੂਮਿਕਾ ਨਿਭਾਏਗੀ | ਇਸ ਚੋਣ ਵਿਚ ਏ.ਬੀ.ਵੀ.ਪੀ. ਦੀ ਸਫਲਤਾ ਦਾ ਮੁੱਖ ਕਾਰਨ ਉਸ ਦੀ ਮਜ਼ਬੂਤ ਅਤੇ ਯੋਜਨਾਬੱਧ ਚੋਣ ਰਣਨੀਤੀ, ਵਿਆਪਕ ਸੰਪਰਕ ਮੁਹਿੰਮ ਅਤੇ ਵਿਦਿਆਰਥੀਆਂ ਵਿਚ ਸਕਾਰਾਤਮਿਕ ਅਕਸ ਸੀ |