ਲੁਧਿਆਣਾ, 3 ਸਤੰਬਰ (ਜਤਿੰਦਰ ਭੰਬੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਬਲਪ੍ਰੀਤ ਸਿੰਘ ਲੁਧਿਆਣਾ ਵਾਲਿਆਂ ਦੇ ਕੀਰਤਨੀ ਜਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕੀਤਾ | ਉਨ੍ਹਾਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਗੁਰ ਦਸਮੇਸ਼ ਸੇਵਾ ਸੁਸਾਇਟੀ ਵਲੋਂ ਕਰਵਾਏ ਸਮਾਗਮ ਨੂੰ ਇਕ ਉਪਦੇਸ਼ਕ ਸਮਾਗਮ ਦੱਸਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਜਿੱਥੇ ਧਰਮ ਦੀ ਰੱਖਿਆ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੀ ਸ਼ਹਾਦਤ ਦਿੱਤੀ, ਉੱਥੇ ਸਾਨੂੰ ਨਿਰਭਉ ਤੇ ਨਿਰਵੈਰਤਾ ਦਾ ਉਪਦੇਸ਼ ਵੀ ਦਿੱਤਾ | ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਨੇ ਸਾਂਝੇ ਤੌਰ 'ਤੇ ਭਾਈ ਬਲਪ੍ਰੀਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ | ਕੀਰਤਨ ਸਮਾਗਮ ਅੰਦਰ ਦਸਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਂਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਨਰਿੰਦਰਪਾਲ ਸਿੰਘ ਕਥੂਰੀਆ, ਰਜਿੰਦਰ ਸਿੰਘ ਡੰਗ, ਭੁਪਿੰਦਰ ਸਿੰਘ ਜੁਨੇਜਾ, ਸਰਬਜੀਤ ਸਿੰਘ, ਬਲਬੀਰ ਸਿੰਘ ਭਾਟੀਆ, ਤਜਿੰਦਰਪਾਲ ਸਿੰਘ, ਹਰਪਾਲ ਸਿੰਘ ਖਾਲਸਾ, ਮਹਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਬਚਨ ਸਿੰਘ, ਅੱਤਰ ਸਿੰਘ ਮੱਕੜ, ਅਵਤਾਰ ਸਿੰਘ ਮਿੱਢਾ, ਹਰਪ੍ਰੀਤ ਸਿੰਘ ਨੀਟਾ, ਦਵਿੰਦਰ ਸਿੰਘ ਬਿੱਟੂ, ਖੁਸ਼ਹਾਲ ਸਿੰਘ, ਹਰਚਰਨ ਸਿੰਘ ਕਾਲੜਾ, ਕੰਵਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਜੋਗਿੰਦਰ ਸਿੰਘ ਸਲੂਜਾ ਤੇ ਹੋਰ ਹਾਜ਼ਰ ਸਨ |