22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣਾ ਹਰ ਇਕ ਦਾ ਫ਼ਰਜ਼-ਮਰਵਾਹਾ

Ad Position 21
No active advertisement
ਅਜੀਤ ਡੈਸਕ 04-09-2025
ਭਾਮੀਆਂ ਕਲਾਂ/ ਲੁਧਿਆਣਾ, 3 ਸਤੰਬਰ (ਜਤਿੰਦਰ ਭੰਬੀ)-ਸੂਬੇ ਭਰ ਵਿਚ ਹੜ੍ਹਾਂ ਕਾਰਨ ਪੈਦਾ ਹੋਏ ਹਾਲਾਤ ਨੂੰ ਦੇਖਦੇ ਹੋਏ ਹਰ ਇਕ ਇਨਸਾਨ ਦਾ ਫ਼ਰਜ਼ ਬਣਦਾ ਹੈ ਕਿ ਉਹ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਇੰਦਰਪਾਲ ਸਿੰਘ ਮਰਵਾਹਾ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਕਿਸੇ ਵੀ ਮੁਲਕ ਵਿਚ ਜਦੋਂ ਕੋਈ ਆਫ਼ਤ ਆਈ ਹੈ ਤਾਂ ਪੰਜਾਬੀਆਂ ਦਾ ਮੋਹਰੀ ਰੋਲ ਰਿਹਾ ਹੈ, ਪਰ ਅਫ਼ਸੋਸ ਹੈ ਕਿ ਜਦੋਂ ਹੁਣ ਪੰਜਾਬੀਆਂ 'ਤੇ ਆਫ਼ਤ ਆਈ ਹੈ ਤਾਂ ਕਿਸੇ ਦੀ ਮਦਦ ਬਗੈਰ ਪੰਜਾਬੀ ਡਟ ਕੇ ਹਾਲਾਤ ਨਾਲ ਲੜ ਰਹੇ ਹਨ | ਜਦ ਕਿ ਕੇਂਦਰ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਇਸ ਨਾਜ਼ੁਕ ਦੌਰ ਵਿਚ ਪੰਜਾਬ ਲਈ ਤੁਰੰਤ ਰਾਹਤ ਪੈਕੇਜ ਐਲਾਨੇ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਇੰਟਕ ਦੇ ਮੁੜ ਪ੍ਰਧਾਨ ਬਣੇ ਸਵਰਨ ਸਿੰਘ <br/> ਅਗਲੀ ਖ਼ਬਰ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ <br/>
Ad Position 24