22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਜ਼ਿਲ੍ਹਾ ਇੰਟਕ ਦੇ ਮੁੜ ਪ੍ਰਧਾਨ ਬਣੇ ਸਵਰਨ ਸਿੰਘ <br/>

Ad Position 21
No active advertisement
ਅਜੀਤ ਡੈਸਕ 04-09-2025
ਲੁਧਿਆਣਾ, 3 ਸਤੰਬਰ (ਜਗਮੀਤ ਸਿੰਘ)-ਇੰਟਕ ਦੇ ਸੂਬਾ ਪ੍ਰਧਾਨ ਸੁਰਿੰਦਰ ਸ਼ਰਮਾ ਵਲੋਂ ਲੰਬੇ ਸਮੇਂ ਤੱਕ ਇੰਟਕ ਦੇ ਜ਼ਿਲ੍ਹਾ ਸੰਗਠਨ ਦੀ ਅਗਵਾਈ ਕਰਨ ਵਾਲੇ ਸਮਾਜ ਸੇਵੀ ਅਤੇ ਸਰਗਰਮ ਆਗੂ ਸਵਰਨ ਸਿੰਘ ਨੂੰ ਮੁੜ ਤੋਂ ਜ਼ਿਲ੍ਹਾ ਲੁਧਿਆਣਾ ਇੰਟਕ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਵਰਨ ਸਿੰਘ ਨੇ ਦੱਸਿਆ ਕਿ ਸੰਗਠਨ ਹਾਈਕਮਾਂਡ ਵਲੋਂ ਉਨ੍ਹਾਂ ਦੇ ਤਾਲਮੇਲ ਅਤੇ ਸਾਰੇ ਮੈਂਬਰਾਂ ਨੂੰ ਇਕਜੁੱਟ ਕਰਕੇ ਰੱਖਣ ਨੂੰ ਦੇਖਦੇ ਹੋਏ ਮੁੜ ਜ਼ਿਲ੍ਹਾ ਇੰਟਕ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ | ਇਸ ਲਈ ਸੀਨੀਅਰ ਆਗੂ ਸੁਭਾਸ਼ ਸ਼ਰਮਾ ਅਤੇ ਸੁਰਿੰਦਰ ਸ਼ਰਮਾ ਦੇ ਉਹ ਧੰਨਵਾਦੀ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪਣ ਲਈ ਸਾਥ ਦਿੱਤਾ | ਜ਼ਿਲ੍ਹਾ ਇੰਟਕ ਪ੍ਰਧਾਨ ਸਵਰਨ ਸਿੰਘ ਨੇ ਕਿਹਾ ਕਿ ਉਹ ਪਹਿਲਾਂ ਵਾਂਗ ਹੀ ਪੂਰੀ ਸਰਗਰਮੀ ਅਤੇ ਮਿਹਨਤ ਨਾਲ ਸੰਗਠਨ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਮੈਨੂੰ ਮੁਅੱਤਲੀ ਸੰਬੰਧੀ ਕੋਈ ਚਿੱਠੀ ਜਾਂ ਸੁਨੇਹਾ ਨਹੀਂ ਮਿਲਿਆ-ਕੜਵਲ <br/> ਅਗਲੀ ਖ਼ਬਰ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣਾ ਹਰ ਇਕ ਦਾ ਫ਼ਰਜ਼-ਮਰਵਾਹਾ
Ad Position 24