22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

120 ਗ੍ਰਾਮ ਹੈਰੋਇਨ ਸਮੇਤ ਤਸਕਰ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 04-09-2025
ਲੁਧਿਆਣਾ, 3 ਸਤੰਬਰ (ਜਗਮੀਤ ਸਿੰਘ)-ਨਸ਼ਾ ਤਸਕਰਾਂ ਦੇ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ ਤਹਿਤ ਜ਼ਿਲ੍ਹਾ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਸਪੈਸ਼ਲ ਸੈੱਲ ਦੀ ਪੁਲਿਸ ਟੀਮ ਨੇ ਇਕ ਨਸ਼ਾ ਤਸਕਰ ਨੂੰ ਭਾਰੀ ਮਾਤਰਾ 'ਚ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਵਧੀਕ ਡਿਪਟੀ ਕਮਿਸ਼ਨਰ ਪੁਲਿਸ ਇਨਵੈਸਟੀਗੇਸ਼ਨ ਅਮਨਦੀਪ ਸਿੰਘ ਬਰਾੜ ਅਤੇ ਸਹਾਇਕ ਕਮਿਸ਼ਨਰ ਪੁਲਿਸ ਡਿਟੈਕਟਿਵ ਹਰਸ਼ਪ੍ਰੀਤ ਸਿੰਘ ਨੇ ਦੱਸਿਆ ਕਿ ਸਪੈਸ਼ਲ ਸੈੱਲ ਦੇ ਇੰਚਾਰਜ ਇੰਸਪੈਕਟਰ ਨਵਦੀਪ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਨੇ ਮੁਖ਼ਬਰ ਦੀ ਇਤਲਾਹ 'ਤੇ ਗਹਿਲੇਵਾਲ ਚੌਕ ਦੇ ਨੇੜੇ ਤੋਂ ਦੀਪਕ ਗੋਇਲ ਉਰਫ਼ ਪਿ੍ੰਸ ਜ਼ਿੰਦੀ ਪੁੱਤਰ ਰਾਜ ਕੁਮਾਰ ਉਰਫ਼ ਰਾਜੂ ਵਾਸੀ ਲੁਧਿਆਣਾ ਨੂੰ ਬਿਨਾਂ ਨੰਬਰੀ ਐਕਟਿਵਾ ਰੰਗ ਗ੍ਰੇਅ ਸਮੇਤ ਗਿ੍ਫ਼ਤਾਰ ਕਰਕੇ ਉਸ ਕੋਲੋਂ 120 ਗ੍ਰਾਮ ਹੈਰੋਇਨ ਬਰਾਮਦ ਕੀਤੀ | ਇੰਸਪੈਕਟਰ ਨਵਦੀਪ ਸਿੰਘ ਨੇ ਦੱਸਿਆ ਕਿ ਦੀਪਕ ਗੋਇਲ ਦੇ ਖ਼ਿਲਾਫ਼ ਪਹਿਲਾਂ ਵੀ ਚੋਰੀ ਦਾ ਇਕ ਕੇਸ ਦਰਜ ਹੈ, ਨਾਲ ਹੀ ਉਸਦੇ ਹੋਰ ਅਪਰਾਧਿਕ ਰਿਕਾਰਡ ਦੀ ਵੀ ਛਾਣਬੀਣ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਦੀਪਕ ਗੋਇਲ ਦੇ ਖ਼ਿਲਾਫ਼ ਥਾਣਾ ਜੋਧੇਵਾਲ 'ਚ ਐਨ.ਡੀ.ਪੀ.ਐਸ. ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ, ਜਿਸ ਨੰੂ ਅਦਾਲਤ 'ਚ ਪੇਸ਼ ਕਰਕੇ ਇਕ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕਰ ਉਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਨੇ ਜ਼ੋਨ-ਸੀ 'ਚ ਸੜਕ ਦੇ ਹਿੱਸੇ ਤੋਂ ਨਾਜਾਇਜ਼ ਕਬਜ਼ੇ ਹਟਾਏ <br/> ਅਗਲੀ ਖ਼ਬਰ ਲੁਧਿਆਣਾ ਕਾਂਗਰਸ 'ਚ ਧੜੇਬੰਦੀ ਆਬਜ਼ਰਵਰ ਮੀਟਿੰਗ ਤੋਂ ਬਾਅਦ ਮੁੜ ਉੱਭਰੀ <br/>
Ad Position 24