ਲੁਧਿਆਣਾ, 3 ਸਤੰਬਰ (ਭੁਪਿੰਦਰ ਸਿੰਘ ਬੈਂਸ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਅਤੇ ਸੀ. ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਸਾਂਝੇ ਤੌਰ 'ਤੇ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਜ਼ਿਲ੍ਹਾ ਹੈਡ ਕੁਆਰਟਰਾਂ 'ਤੇ ਕੀਤੀ ਜਾਣ ਵਾਲੀ ਭੁੱਖ ਹੜਤਾਲ ਨੰੂ ਮੁਲਤਵੀ ਕਰ ਦਿੱਤਾ ਗਿਆ ਹੈ | ਯੂਨੀਅਨ ਦੇ ਆਗੂਆਂ ਜਸਵੀਰ ਸਿੰਘ ਤਲਵਾੜਾ, ਜਰਨੈਲ ਸਿੰਘ ਭੱਟੀ ਅਤੇ ਪ੍ਰਭਜੀਤ ਸਿੰਘ ਨੇ ਉਕਤ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸੂਬਾ ਇਸ ਸਮੇਂ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ, ਜਿਸ ਕਾਰਨ ਹਾਲਾਤ ਸੁਖਾਵੇਂ ਨਹੀਂ ਹਨ | ਉਕਤ ਆਗੂਆ ਨੇ ਕਿਹਾ ਕਿ ਉਨ੍ਹਾਂ ਦੀ ਯੂਨੀਅਨ ਵਲੋਂ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਦੀ ਲੜਾਈ ਪਿਛਲੇ ਲੰਮੇ ਸਮੇਂ ਤੋਂ ਲੜੀ ਜਾ ਰਹੀ ਹੈ | ਪਰ ਹੁਣ ਸਾਡਾ ਇਖਲਾਕੀ ਫ਼ਰਜ਼ ਬਣਦਾ ਹੈ ਕਿ ਅਸੀਂ ਕੁਦਰਤੀ ਆਫ਼ਤ ਨਾਲ ਪੈਦਾ ਹੋਏ ਮਾੜ੍ਹੇ ਹਾਲਾਤਾਂ ਨਾਲ ਲੜੀਏ ਤੇ ਇਸ ਕੁਦਰਤੀ ਮਾਰ ਹੇਠ ਆਏ ਆਪਣੇ ਲੋਕਾਂ ਨਾਲ ਤਨ ਮਨ ਧੰਨ ਨਾਲ ਖੜ੍ਹੀਏ ਤੇ ਮੌਜੂਦਾ ਹਾਲਾਤ ਦਾ ਇੱਕਜੁਟ ਹੋ ਕੇ ਮੁਕਾਬਲਾ ਕਰੀਏ | ਸੂਬਾ ਪ੍ਰੈਸ ਸਕੱਤਰ ਪ੍ਰਭਜੀਤ ਸਿੰਘ ਰਸੂਲਪੁਰ ਨੇ ਦੱਸਿਆ ਕਿ 5 ਸਤੰਬਰ ਦੀ ਬਜਾਏ ਹੁਣ 1 ਅਕਤੂਬਰ ਨੂੰ ਜ਼ਿਲ੍ਹਾ ਹੈਡਕੁਆਰਟਰਾਂ ਉਪਰ ਇਕ ਰੋਜ਼ਾ ਭੁੱਖ ਹੜਤਾਲ ਕੀਤੀ ਜਾਵੇਗੀ |