ਲੁਧਿਆਣਾ, 3 ਸਤੰਬਰ (ਜਗਮੀਤ ਸਿੰਘ)-ਆਮਦਨ ਕਰ ਵਿਭਾਗ ਦੀਆਂ ਟੀਮਾਂ ਵਲੋਂ ਸ਼ਹਿਰ 'ਚ ਪ੍ਰਾਪਰਟੀ ਕਾਰੋਬਾਰ ਨਾਲ ਜੁੜੇ ਟੈਕਸ ਚੋਰੀ ਦੇ ਮਾਮਲੇ ਨੂੰ ਲੈ ਕੇ ਮੰਗਲਵਾਰ ਤੋਂ ਕੀਤੀ ਜਾ ਰਹੀ ਛਾਪੇਮਾਰੀ ਅੱਜ ਦੂਸਰੇ ਦਿਨ ਵੀ ਜਾਰੀ ਰਹੀ | ਇਸ ਦੌਰਾਨ ਵਿਭਾਗ ਦੀਆਂ ਟੀਮਾਂ ਨੇ ਮਾਤਾ ਰਾਣੀ ਚੌਕ ਨੇੜੇ ਸਥਿਤ ਐਨ.ਕੇ. ਗੈਲਰੀ ਦੇ ਸ਼ੋਅਰੂਮ ਅਤੇ ਘੁਮਾਰ ਮੰਡੀ ਸਥਿਤ ਦਫਤਰ ਸਣੇ ਤਿੰਨ-ਚਾਰ ਰੀਅਲ ਇਸਟੇਟ ਕਾਰੋਬਾਰੀਆਂ ਦੇ ਟਿਕਾਣਿਆਂ ਉਪਰ ਛਾਪੇਮਾਰੀ ਕਰ ਜਾਂਚ ਕੀਤੀ ਜਾ ਰਹੀ ਹੈ | ਆਮਦਨ ਕਰ ਵਿਭਾਗ ਵਲੋਂ ਪ੍ਰਾਪਰਟੀ ਨਾਲ ਜੁੜੇ ਸ਼ੱਕੀ ਮਾਮਲੇ 'ਚ ਕਾਰੋਬਾਰੀਆਂ ਦੀ ਖਰੀਦ ਅਤੇ ਵਿਕਰੀ ਨਾਲ ਸੰਬੰਧਿਤ ਕਾਗਜ਼ਾਤਾਂ ਦੀ ਜਾਂਚ ਕੀਤੀ ਜਾ ਰਹੀ ਹੈ | ਇਸਦੇ ਨਾਲ ਹੀ ਕਾਰੋਬਾਰੀਆਂ ਦੇ ਇਲੈਕਟ੍ਰਾਨਿਕ ਸਾਧਨ ਮੋਬਾਇਲ, ਟੈਬ, ਕੰਪਿਊਟਰ ਅਤੇ ਲੈਪਟਾਪ ਆਦਿ ਵੀ ਡੂੰਘਾਈ ਨਾਲ ਛਾਣਬੀਣ ਕੀਤੀ ਜਾ ਰਹੀ ਹੈ | ਅਧਿਕਾਰੀਆਂ ਵਲੋਂ ਇਸ ਛਾਪੇਮਾਰੀ ਸਬੰਧੀ ਕੋਈ ਵੀ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ |