07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਗੁਰਮਤਿ ਸਮਾਗਮ <br/>

Ad Position 21
No active advertisement
ਅਜੀਤ ਡੈਸਕ 05-09-2025
ਲੁਧਿਆਣਾ, 4 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸਹਿਯੋਗ ਸਦਕਾ ਬੜੀ ਸ਼ਰਧਾ ਪੂਰਵਕ ਗੁਰਮਤਿ ਸਮਾਗਮ ਕਰਵਾਏ ਗਏ, ਜਿਨ੍ਹਾਂ ਵਿਚ ਸਵੇਰੇ ਅੰਮਿ੍ਤ ਵੇਲੇ ਤੋਂ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ | ਰੋਜ਼ਾਨਾ ਦੀ ਤਰ੍ਹਾਂ ਪਹਿਲਾਂ ਨਿੱਤਨੇਮ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕਰਵਾਏ ਗਏ, ਉਪਰੰਤ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ ਗੁਰੂ ਘਰ ਦੇ ਹਜ਼ੂਰੀ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰੂ ਜੱਸ ਨਾਲ ਜੋੜਿਆ ਅਤੇ ਗਿਆਨੀ ਮਹਿੰਦਰ ਸਿੰਘ ਲੁਧਿਆਣਾ ਵਾਲਿਆਂ ਨੇ ਸੰਗਤਾਂ ਨਾਲ ਗੁਰਬਾਣੀ ਅਤੇ ਇਤਿਹਾਸਕ ਵਿਚਾਰਾਂ ਦੀ ਸਾਂਝ ਪਾਈ ਗਈ | ਸ਼ਾਮ ਦੇ ਪ੍ਰੋਗਰਾਮ ਵਿਚ ਗਿਆਨੀ ਸੰਦੀਪ ਸਿੰਘ ਜਵੱਦੀ ਟਕਸਾਲ ਵਾਲਿਆਂ ਨੇ ਸੰਗਤਾਂ ਨਾਲ ਸੂਰਜ ਪ੍ਰਕਾਸ਼ ਦੀ ਕਥਾ ਦੀ ਵਿਆਖਿਆ ਕੀਤੀ ਅਤੇ ਰਹਿਰਾਸ ਸੋਧਰ ਦੀ ਚੌਂਕੀ ਤੋਂ ਬਾਅਦ ਭਾਈ ਹਰਭੇਜ ਸਿੰਘ ਸਠਿਆਲਾ ਵਾਲਿਆਂ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਸਰਵਣ ਕਰਵਾਇਆ | ਇਸ ਦੌਰਾਨ ਭਾਰੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਹਾਜ਼ਰੀਆਂ ਭਰੀਆਂ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਦਰਸ਼ਨ ਸਿੰਘ ਅਤੇ ਮਲਕੀਤ ਸਿੰਘ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਉ ਨਾਲ ਭਾਈ ਹਰਭੇਜ ਸਿੰਘ ਸਠਿਆਲਾ ਵਾਲਿਆਂ ਦੇ ਕੀਰਤਨੀ ਜਥੇ ਨੂੰ ਸਨਮਾਨਿਤ ਕੀਤਾ | ਸੰਗਤਾਂ ਵਿਚ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸ਼ਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਹਰਨੇਕ ਸਿੰਘ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਜਗਜੀਵਨ ਸਿੰਘ ਸੋਹਨਪਾਲ, ਵੀਰਨਜੀਤ ਸਿੰਘ ਸੋਹਨਪਾਲ, ਦਰਸ਼ਨ ਸਿੰਘ ਸੋਹਨਪਾਲ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ, ਤਰਲੋਕ ਸਿੰਘ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਹਰਪਾਲ ਸਿੰਘ, ਚਮਨ ਸਿੰਘ, ਕਰਮ ਸਿੰਘ, ਤਜਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਤਲੁਜ ਦਰਿਆ ਵਿਚ ਵਗ ਰਿਹਾ 67.4 ਕਿਊਸਕ ਪਾਣੀ-ਰਾਮ ਸਰੂਪ <br/> ਅਗਲੀ ਖ਼ਬਰ ਬਜਾਜ ਆਲਿਆਂਜ਼ ਲਾਈਫ ਇੰਸ਼ੋਰੈਂਸ ਨੇ ਪੰਜਾਬ 'ਚ ਆਏ ਹੜ੍ਹ•ਨਾਲ ਪ੍ਰਭਾਵਿਤ ਪਾਲਿਸੀਧਾਰਕਾਂ ਲਈ ਤੁਰੰਤ ਕਲੇਮ ਪ੍ਰਕਿਰਿਆ ਦੀ...
Ad Position 24