07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਡਿਪਟੀ ਕਮਿਸ਼ਨਰ ਜੈਨ ਅਤੇ ਵਿਧਾਇਕ ਪੱਪੀ ਪਰਾਸ਼ਰ ਵਲੋਂ ਢੋਕਾ ਮੁਹੱਲਾ ਵਾਸੀਆਂ ਨਾਲ ਮੁਲਾਕਾਤ <br/>

Ad Position 21
No active advertisement
ਢੋਕਾ ਮੁਹੱਲਾ 'ਚ ਬੁੱਢੇ ਦਰਿਆ ਦੇ ਪਾਣੀ ਨਾਲ ਹੋਏ ਨੁਕਸਾਨ ਦੇ ਪੀੜਤ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਅਤੇ ਨਾਲ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨਗਰ ਨਿਗਮ ਦੇ ਸਫ਼ਾਈ ਸੇਵਕਾਂ ਵਿਵਸਥਾ ਦਾ ਜਾਇਜ਼ਾ ਲੈਂਦੇ ਹੋਏ | ਅਜੀਤ ਤਸਵੀਰਾਂ <br/> 05-09-2025
ਲੁਧਿਆਣਾ, 4 ਸਤੰਬਰ (ਜਗਮੀਤ ਸਿੰਘ)-ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਅਤੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਇਲਾਕੇ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਵਿਆਪਕ ਸਰਵੇਖਣ ਕਰਨ ਦੇ ਹੁਕਮ ਦਿੱਤੇ | ਨਿਵਾਸੀਆਂ ਨੂੰ ਭਰੋਸਾ ਦਿਵਾਉਂਦੇ ਹੋਏ ਉਨ੍ਹਾਂ ਕਿਹਾ ਕਿ ਸਰਕਾਰ ਹਰ ਨੁਕਸਾਨ ਦੀ ਭਰਪਾਈ ਕਰੇਗੀ | ਵਿਧਾਇਕ ਅਤੇ ਡੀ.ਸੀ. ਨੇ ਪ੍ਰਭਾਵਿਤ ਵਿਅਕਤੀਆਂ ਨਾਲ ਮੁਲਾਕਾਤ ਕਰਨ ਲਈ ਢੋਕਾ ਮੁਹੱਲਾ ਦੇ ਕਈ ਘਰਾਂ ਦਾ ਦੌਰਾ ਕੀਤਾ | ਉਨ੍ਹਾਂ ਕਿਹਾ ਕਿ ਇਸ ਮੁਸ਼ਕਿਲ ਸਮੇਂ ਦੌਰਾਨ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੇ ਨਾਲ ਖੜ੍ਹਾ ਹੈ | ਉਨ੍ਹਾਂ ਨਗਰ ਨਿਗਮ ਦੀਆਂ ਟੀਮਾਂ ਨੂੰ ਸਫ਼ਾਈ ਮੁਹਿੰਮ ਨੂੰ ਤੇਜ਼ ਕਰਨ ਅਤੇ ਜਮ੍ਹਾ ਹੋਏ ਪਾਣੀ ਨੂੰ ਜਲਦੀ ਤੋਂ ਜਲਦੀ ਬਾਹਰ ਕੱਢਣ ਦੇ ਨਿਰਦੇਸ਼ ਵੀ ਦਿੱਤੇ | ਇਸ ਤੋਂ ਇਲਾਵਾ ਮੈਡੀਕਲ ਟੀਮਾਂ ਸੰਭਾਵੀ ਬਿਮਾਰੀਆਂ ਦੇ ਪ੍ਰਕੋਪ ਤੋਂ ਵਸਨੀਕਾਂ ਨੂੰ ਬਚਾਉਣ ਲਈ ਸਰਵੇਖਣ ਕਰਨਗੀਆਂ | ਸਾਫ਼ ਪੀਣ ਵਾਲੇ ਪਾਣੀ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਕਲੋਰੀਨ ਦੀਆਂ ਗੋਲੀਆਂ ਵੰਡੀਆਂ ਜਾ ਰਹੀਆਂ ਹਨ | ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਡੀ.ਸੀ. ਹਿਮਾਂਸ਼ੂ ਜੈਨ ਨੇ ਦੱਸਿਆ ਕਿ ਲਗਾਤਾਰ ਮੀਂਹ ਕਾਰਨ ਬੁੱਢੇ ਦਰਿਆ ਦੇ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਇਨ੍ਹਾਂ ਇਲਾਕਿਆਂ ਵਿਚ ਪਾਣੀ ਇਕੱਠਾ ਹੋ ਗਿਆ ਹੈ | ਢੋਕਾ ਮੁਹੱਲਾ ਅਤੇ ਹੋਰ ਨੀਵੇਂ ਇਲਾਕਿਆਂ ਵਿਚ ਭਵਿੱਖ ਵਿਚ ਪਾਣੀ ਭਰਨ ਤੋਂ ਰੋਕਣ ਲਈ ਰੋਕਥਾਮ ਉਪਾਅ ਲਾਗੂ ਕੀਤੇ ਜਾ ਰਹੇ ਹਨ | ਡੀ.ਸੀ. ਜੈਨ ਨੇ ਕਿਹਾ ਕਿ ਪ੍ਰਸ਼ਾਸਨ ਸਥਿਤੀ ਦੀ ਨਿਗਰਾਨੀ ਕਰ ਰਿਹਾ ਹੈ, ਸਬੰਧਿਤ ਸਟਾਫ਼ ਨੂੰ ਗਲੀਆਂ ਦੀ ਸਫ਼ਾਈ ਕਰਦੇ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ |

Ad Position 22
No active advertisement
ਪਿਛਲੀ ਖ਼ਬਰ ਹਲਕਾ ਸਾਹਨੇਵਾਲ ਦੇ ਸਸਰਾਲੀ ਬੰਨ੍ਹ ਦੇ ਰਾਹਤ ਕਾਰਜਾਂ 'ਚ ਜੁਟੀ ਭਾਜਪਾ ਟੀਮ ਅਗਲੀ ਖ਼ਬਰ ਪ੍ਰੋ. ਹਰਵਿੰਦਰ ਜੋਸ਼ੀ ਦੇ ਦਿਹਾਂਤ ਨਾਲ ਸਿੱਖਿਆ ਅਤੇ ਸਾਹਿਤ ਜਗਤ ਵਿਚ ਗਹਿਰਾ ਸ਼ੋਕ <br/>
Ad Position 24