ਲੁਧਿਆਣਾ, 4 ਸਤੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਉਨ੍ਹਾਂ ਪਿੰਡਾਂ ਦੇ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਹੈ, ਜਿਹੜੇ ਸਤਲੁਜ ਦਰਿਆ ਦੇ ਕੰਢੇ ਵਸੇ ਹੋਏ ਹਨ | ਸਤਲੁਜ ਕੰਢੇ 'ਤੇ ਸਥਿਤ ਪਿੰਡ ਸਸਰਾਲੀ ਕਾਲੋਨੀ ਦੇ ਨੇੜਿਉਂ ਗੁਜਰਨ ਵਾਲੇ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਵਧ ਜਾਣ ਕਰਕੇ ਜਿੱਥੇ ਪ੍ਰਸ਼ਾਸਨ ਹਰਕਤ ਵਿਚ ਹੈ, ਉਥੇ ਹੀ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਤੋਂ ਇਲਾਵਾ ਭਾਜਪਾ ਦੀਆਂ ਟੀਮਾਂ ਵੀ ਇਸ ਮੁਹਿੰਮ ਵਿਚ ਯੋਗਦਾਨ ਪਾਉਣ ਵਿਚ ਲੱਗੀਆਂ ਹੋਈਆਂ ਹਨ | ਇਨ੍ਹਾਂ ਹਾਲਾਤਾਂ ਨੂੰ ਦੇਖਦੇ ਹੋਏ ਇਸ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਪ੍ਰਸ਼ਾਸਨ, ਐਨ.ਡੀ.ਆਰ.ਐਫ਼ ਤੇ ਆਰਮੀ ਦੀਆਂ ਟੀਮਾਂ ਨੂੰ ਬੁਲਾਇਆ ਗਿਆ | ਇਸ ਦੇ ਨਾਲ ਹੀ ਭਾਜਪਾ ਪੰਜਾਬ ਪਾਰਟੀ ਵਲੋਂ ਪਾਰਟੀ ਦੇ ਬੁਲਾਰੇ ਪਿ੍ਤਪਾਲ ਸਿੰਘ ਬਲੀਏਵਾਲ ਆਪਣੀ ਟੀਮ ਨੂੰ ਲੈ ਕੇ ਸਸਰਾਲੀ ਬੰਨ੍ਹ 'ਤੇ ਪਹੁੰਚੇ, ਜਿਨ੍ਹਾਂ ਨੇ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਵਿਚ ਸਹਿਯੋਗ ਦਿੱਤਾ | ਇਸ ਮੌਕੇ ਉਨ੍ਹਾਂ ਨਾਲ ਸੁਨੀਤ ਰਾਜ ਸਿੰਘ ਅÏਲਖ, ਮੰਨਤ ਵੀਰ ਸਿੰਘ, ਸੰਦੀਪ ਠਾਕੁਰ ਭਾਜਪਾ ਮੰਡਲ ਪ੍ਰਧਾਨ, ਸੁਖਪ੍ਰੀਤ ਸਿੰਘ ਮੰਡਲ ਪ੍ਰਧਾਨ, ਬਲਕਾਰ ਸਿੰਘ ਮੰਗਲੀ ਮੰਡਲ ਪ੍ਰਧਾਨ, ਸਾਨਿਆ ਸ਼ਰਮਾ ਤੇ ਹਲਕੇ ਦੇ ਵਰਕਰ ਵੀ ਮੌਜੂਦ ਸਨ |