ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ਼ਰਨਜੀਤ ਸਿੰਘ ਢਿੱਲੋਂ ਨੇ ਸਸਰਾਲੀ ਕਾਲੋਨੀ ਦੇ ਬੰਨ੍ਹ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਪਿਛਲੇ 5-6 ਦਿਨਾਂ ਤੋਂ ਰੌਲਾ ਪਾਉਂਦੇ ਆ ਰਹੇ ਹਾਂ ਕਿ ਸਸਰਾਲੀ ਬੰਨ੍ਹ ਦੀ ਸਥਿਤੀ ਨਾਜ਼ੁਕ ਹੈ, ਪਰ ਸਾਡੀ ਕਿਸੇ ਨੇ ਕੋਈ ਗੱਲ ਨਹੀਂ ਸੁਣੀ, ਜਿਸ ਦਾ ਖ਼ਮਿਆਜ਼ਾ ਕਿਸਾਨਾਂ ਨੂੰ ਭੁਗਤਣਾ ਪਿਆ | ਉਨ੍ਹਾਂ ਕਿਹਾ ਕਿ ਬੰਨ੍ਹ ਦੇ ਅੰਦਰ ਪਾਣੀ ਦਾ ਤੇਜ਼ ਵਹਾਅ ਹੋਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਤੇ ਪਾਪੂਲਰ ਤਬਾਹ ਹੋ ਜਾਣ ਕਾਰਨ ਵੱਡਾ ਮਾਲੀ ਨੁਕਸਾਨ ਹੋਇਆ ਹੈ |