19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਧੁੱਸੀ ਬੰਨ੍ਹ 'ਤੇ ਹੜ੍ਹ ਦਾ ਖ਼ਤਰਾ ਬਰਕਰਾਰ, ਭਾਰਤੀ ਫ਼ੌਜ ਤੇ ਟੀਮਾਂ ਰਾਹਤ ਕਾਰਜਾਂ 'ਚ ਲੱਗੀਆਂ <br/>

Ad Position 21
No active advertisement
ਅਜੀਤ ਡੈਸਕ 06-09-2025
ਲੁਧਿਆਣਾ, 5 ਸਤੰਬਰ (ਜਤਿੰਦਰ ਭੰਬੀ)- ਬੀਤੇ ਕਈ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਸਤਲੁਜ ਦਰਿਆ ਦੇ ਪਾਣੀ ਦਾ ਵਹਾਅ ਬਹੁਤ ਜ਼ਿਆਦਾ ਤੇਜ ਹੋਣ ਕਾਰਨ ਨੱਕੋ-ਨੱਕ ਭਰੇ ਸਤਲੁਜ ਦਰਿਆ ਦੇ ਸਸਰਾਲੀ ਕਾਲੋਨੀ ਵਾਲੇ ਬੰਨ੍ਹ ਦੀ ਸਥਿਤੀ ਬਹੁਤ ਹੀ ਜ਼ਿਆਦਾ ਨਾਜ਼ੁਕ ਹੋਣ ਕਰਕੇ ਜਿੱਥੇ ਦਰਿਆ ਦੇ ਕੰਢੇ ਵੱਸਦੇ ਪਿੰਡਾਂ ਦੇ ਲੋਕਾਂ ਦੀ ਜਾਨ 'ਤੇ ਬਣੀ ਹੋਈ ਹੈ, ਉਥੇ ਹੀ ਪ੍ਰਸ਼ਾਸਨ ਵਲੋਂ ਕਈ ਦਿਨਾਂ ਤੋਂ ਇਸ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਇਕ ਕੀਤਾ ਹੋਇਆ ਹੈ | ਬੰਨ੍ਹ ਦੀ ਨਾਜ਼ੁਕ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਭਾਰੀ ਮਸ਼ੱਕਤ ਕੀਤੀ ਜਾ ਰਹੀ ਹੈ, ਜਿਸ ਨੂੰ ਦੇਖਦੇ ਹੋਏ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਤੋਂ ਇਲਾਵਾ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਵਰਕਰਾਂ ਅਤੇ ਸਮਰਥਕਾਂ ਵਲੋਂ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਇਨ੍ਹਾਂ ਰਾਹਤ ਕਾਰਜਾਂ ਵਿਚ ਅਹਿਮ ਰੋਲ ਅਦਾ ਕੀਤਾ ਜਾ ਰਿਹਾ ਹੈ | ਭਾਰਤੀ ਫ਼ੌਜ, ਐਨ.ਡੀ.ਆਰ.ਐਫ. ਅਤੇ ਸੈਂਕੜੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਸਰਾਲੀ 'ਚ ਸਤਲੁਜ ਦਰਿਆ 'ਤੇ ਜਿੱਥੇ ਬੰਨ੍ਹ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ, ਉਥੇ ਹੀ ਬੰਨ੍ਹ ਟੁੱਟਣ ਦੀ ਸੂਰਤ ਵਿਚ ਸਤਲੁਜ ਦਰਿਆ ਦੇ ਪਾਣੀ ਨੂੰ ਰੋਕਣ ਲਈ ਇਕ ਅਸਥਾਈ ਬੰਨ੍ਹ ਵੀ ਤਿਆਰ ਕੀਤਾ ਜਾ ਰਿਹਾ ਹੈ ਤਾਂ ਜੋ ਬੰਨ੍ਹ ਵਿਚ ਪਾੜ ਪੈ ਜਾਣ ਦੀ ਸਥਿਤੀ 'ਚ ਪਾਣੀ ਨੂੰ ਰੋਕ ਕੇ ਆਸ-ਪਾਸ ਦੇ ਪਿੰਡਾਂ ਦਾ ਨੁਕਸਾਨ ਹੋਣ ਤੋਂ ਬਚਾਇਆ ਜਾ ਸਕੇ | ਦੂਜੇ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬੰਨ੍ਹ ਦਾ ਨੁਕਸਾਨ ਹੋਣ ਦੀ ਸੂਰਤ ਵਿਚ ਕੁੱਝ ਪਿੰਡਾਂ ਨੂੰ ਸੁਚੇਤ ਰਹਿਣ ਦੀ ਹਦਾਇਤ ਕੀਤੀ ਹੈ, ਜਿਨ੍ਹਾਂ ਵਿਚ ਸਸਰਾਲੀ, ਬੂਟ, ਰਾਵਤ, ਹਵਾਸ, ਸੀੜਾ, ਬੂਥਗੜ੍ਹ, ਮੰਗਲੀ ਟਾਂਡਾ,

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਸਿਵਲ ਹਸਪਤਾਲ ਦੇ ਐਸ.ਐਮ.ਓ. ਦੇ ਡਰਾਈਵਰ ਦੀ ਮੌਤ <br/> ਅਗਲੀ ਖ਼ਬਰ ਕਿਸਾਨਾਂ ਦੀਆਂ ਫ਼ਸਲਾਂ ਤੇ ਪਾਪੂਲਰ ਦਾ ਹੋਇਆ ਨੁਕਸਾਨ-ਸ਼ਰਨਜੀਤ ਸਿੰਘ ਢਿੱਲੋਂ
Ad Position 24