19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਤਹਿਤ ਨੌਜਵਾਨ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 06-09-2025
ਲੁਧਿਆਣਾ, 5 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਿਹਰਬਾਨ ਦੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਤਹਿਤ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਮਾਂ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਪੁਲਿਸ ਵਲੋਂ ਨਿਤੇਸ਼ ਕੁਮਾਰ ਵਾਸੀ ਤਾਜਪੁਰ ਪਿੰਡ ਖ਼ਿਲਾਫ਼ ਵੱਖ ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਲੜਕੀ ਰੋਜ਼ਾਨਾ ਦੀ ਤਰ੍ਹਾਂ ਸਕੂਲ ਗਈ ਸੀ, ਪਰ ਉਹ ਸਕੂਲ ਨਹੀਂ ਪਹੁੰਚੀ, ਜਦੋਂ ਉਹ ਬੀਤੇ ਦਿਨ ਘਰ ਵਾਪਸ ਆਈ ਤਾਂ ਉਸ ਨੇ ਦੱਸਿਆ ਕਿ ਕਥਿਤ ਦੋਸ਼ੀ ਉਸ ਨੂੰ ਡਰਾ ਧਮਕਾ ਕੇ ਆਪਣੇ ਕਮਰੇ ਵਿਚ ਲੈ ਗਿਆ, ਜਿੱਥੇ ਕਿ ਉਸ ਨਾਲ ਜਬਰ ਜਨਾਹ ਕੀਤਾ | ਲੜਕੀ ਦੀ ਮਾਂ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਗਿਆ | ਪੁਲਿਸ ਵਲੋਂ ਕਥਿਤ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਕਥਿਤ ਦੋਸ਼ੀ ਫ਼ਰਾਰ ਦੱਸਿਆ ਜਾਂਦਾ ਹੈ | ਪੁਲਿਸ ਨੇ ਲੜਕੀ ਦੀ ਡਾਕਟਰੀ ਜਾਂਚ ਵੀ ਕਰਵਾਈ ਹੈ |

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਜ਼ਿਲ੍ਹੇ 'ਚ ਭਾਰੀ ਬਾਰਿਸ਼ ਕਾਰਨ ਹੋਏ ਨੁਕਸਾਨ ਲਈ ਡੀ.ਸੀ. ਨੇ ਨੁਕਸਾਨ ਮੁਲਾਂਕਣ ਟੀਮਾਂ ਬਣਾਈਆਂ <br/> ਅਗਲੀ ਖ਼ਬਰ ਸੜਕ ਹਾਦਸੇ 'ਚ ਸਿਵਲ ਹਸਪਤਾਲ ਦੇ ਐਸ.ਐਮ.ਓ. ਦੇ ਡਰਾਈਵਰ ਦੀ ਮੌਤ <br/>
Ad Position 24