ਲੁਧਿਆਣਾ, 5 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਜ਼ਿਲ੍ਹੇ ਵਿਚ ਭਾਰੀ ਬਾਰਿਸ਼ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਪ੍ਰਸ਼ਾਸਨ ਨੇ ਲੁਧਿਆਣਾ ਭਰ ਵਿਚ ਟੀਮਾਂ ਦਾ ਗਠਨ ਕੀਤਾ ਹੈ ਤਾਂ ਜੋ ਪੂਰੀ ਤਰ੍ਹਾਂ ਮੁਲਾਂਕਣ ਕੀਤਾ ਜਾ ਸਕੇ | ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਇਹ ਟੀਮਾਂ ਸਬੰਧਿਤ ਉਪ ਮੰਡਲ ਮੈਜਿਸਟਰੇਟਾਂ (ਐਸ.ਡੀ.ਐਮ.) ਦੀ ਸਮੁੱਚੀ ਨਿਗਰਾਨੀ ਹੇਠ ਕੰਮ ਕਰਨਗੀਆਂ | ਜੇਕਰ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐਸ.ਡੀ.ਆਰ.ਐਫ.) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸੇ ਵੀ ਨੁਕਸਾਨ ਦੀ ਪਛਾਣ ਕੀਤੀ ਜਾਂਦੀ ਹੈ, ਤਾਂ ਇਹ ਟੀਮਾਂ ਸਬੰਧਿਤ ਐਸ.ਡੀ.ਐਮ. ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਕ ਵਿਸਤਰਿਤ ਰਿਪੋਰਟ ਸੌਂਪਣਗੀਆਂ | ਹਿਮਾਂਸ਼ੂ ਜੈਨ ਨੇ ਅੱਗੇ ਕਿਹਾ ਕਿ ਇਹ ਟੀਮਾਂ ਸਬੰਧਿਤ ਐਸ.ਡੀ.ਐਮ. ਦੀ ਨਿਗਰਾਨੀ ਹੇਠ ਕੰਮ ਕਰਨਗੀਆਂ ਅਤੇ ਕਿਸੇ ਵੀ ਪਛਾਣੇ ਗਏ ਨੁਕਸਾਨ ਬਾਰੇ ਵਿਸਤਰਿਤ ਰਿਪੋਰਟਾਂ ਪੇਸ਼ ਕਰਨਗੀਆਂ | ਉਨ੍ਹਾਂ ਦੱਸਿਆ ਕਿ ਲੁਧਿਆਣਾ ਉਤਰੀ ਲਈ ਸਹਾਇਕ ਕਮਿਸ਼ਨਰ ਨੀਰਜ ਜੈਨ ਅਤੇ ਤਹਿਸੀਲਦਾਰ ਜਿਨਸੂ ਬਾਂਸਲ, ਪੂਰਬੀ ਲਈ ਸਹਾਇਕ ਕਮਿਸ਼ਨਰ ਨੀਰਜ ਜੈਨ ਅਤੇ ਤਹਿਸੀਲਦਾਰ ਅੰਮਿ੍ਤਵੀਰ ਸਿੰਘ | ਦੱਖਣੀ ਲਈ ਸਹਾਇਕ ਕਮਿਸ਼ਨਰ ਗੁਰਪਾਲ ਸਿੰਘ ਅਤੇ ਨਾਇਬ ਤਹਿਸੀਲਦਾਰ ਕਿਰਨਦੀਪ ਕੌਰ, ਹਲਕਾ ਆਤਮ ਨਗਰ ਲਈ ਸਹਾਇਕ ਕਮਿਸ਼ਨਰ ਗੁਰਪਾਲ ਸਿੰਘ ਅਤੇ ਸਬ ਰਜਿਸਟਰਾਰ ਕੁਲਬੀਰ ਸਿੰਘ | ਲੁਧਿਆਣਾਪੱਛਮੀ ਲਈ ਸਹਾਇਕ ਕਮਿਸ਼ਨਰ ਜਸਦੇਵ ਸੇਖੋਂ ਅਤੇ ਨਾਇਬ ਤਹਿਸੀਲਦਾਰ ਹਰਪ੍ਰੀਤ ਕੌਰ | ਸਾਹਨੇਵਾਲ ਲਈ ਸੰਯੁਕਤ ਕਮਿਸ਼ਨਰ ਵਿਨੀਤ ਕੁਮਾਰ ਅਤੇ ਨਾਇਬ ਤਹਿਸੀਲਦਾਰ ਮਨਮੋਹਨ ਸਿੰਘ | ਲੁਧਿਆਣਾ ਕੇਂਦਰੀ ਲਈ ਸੰਯੁਕਤ ਕਮਿਸ਼ਨਰ ਅਭਿਸ਼ੇਕ ਸ਼ਰਮਾ, ਨਾਇਬ ਤਹਿਸੀਲਦਾਰ ਉਦਿਤ ਵੋਹਰਾ ਨਾਲ ਹਲਕਾ ਗਿੱਲ ਲਈ ਤਹਿਸੀਲਦਾਰ ਸੰਦੀਪ ਕੁਮਾਰ | ਜਗਰਾਉਂ ਲਈ ਨਾਇਬ ਤਹਿਸੀਲਦਾਰ ਪੁਸ਼ਪਿੰਦਰ ਸਿੰਘ | ਸਮਰਾਲਾ ਹਲਕੇ ਲਈ ਤਹਿਸੀਲਦਾਰ ਸੰਦੀਪ ਕੁਮਾਰ ਅਤੇ ਰਾਏਕੋਟ ਹਲਕੇ ਲਈ ਤਹਿਸੀਲਦਾਰ ਵਿਸ਼ਾਲ ਸ਼ਰਮਾ | ਖੰਨਾ ਲਈ ਨਾਇਬ ਤਹਿਸੀਲਦਾਰ ਕਿਰਨਦੀਪ ਕੌਰ ਅਤੇ ਪਾਇਲ ਲਈ ਤਹਿਸੀਲਦਾਰ ਗੁਰਪ੍ਰੀਤ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ |