ਡਾਬਾ/ਲੁਹਾਰਾ, 5 ਸਤੰਬਰ (ਕੁਲਵੰਤ ਸਿੰਘ ਸੱਪਲ)-ਸੰਤ ਈਸ਼ਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸ਼ਰ ਨਗਰ ਸੂਆ ਰੋਡ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ, ਜਿਸ ਵਿਚ ਹੜ੍ਹ ਪੀੜਤ ਲੋਕਾਂ ਦੀ ਰੱਖਿਆ ਲਈ ਅਤੇ ਪੰਜਾਬ ਦੀ ਚੜ੍ਹਦੀ ਕਲ੍ਹਾ ਲਈ ਸ੍ਰੀ ਜਪੁਜੀ ਸਾਹਿਬ, ਸ੍ਰੀ ਚੌਪਈ ਸਾਹਿਬ ਦੇ ਪਾਠ ਕੀਤੇ ਗਏ | ਇਸ ਮੌਕੇ ਪਿ੍ੰਸੀਪਲ ਕਸ਼ਮੀਰ ਸਿੰਘ ਅਤੇ ਸਮੂਹ ਸਟਾਫ਼ ਵਲੋਂ ਸਾਰੇ ਅਧਿਆਪਕ ਵਰਗ ਨੂੰ ਅਧਿਆਪਕ ਦਿਵਸ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ |