19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਕੇਂਦਰ ਸਰਕਾਰ ਵਲੋਂ ਪੰਜਾਬ ਨੂੰ ਹੜ੍ਹ ਦੇ ਹਾਲਾਤ 'ਚ ਨਜ਼ਰਅੰਦਾਜ਼ ਕਰਨ 'ਤੇ ਭਾਜਪਾ ਆਗੂ ਪਰਮਿੰਦਰ ਮਹਿਤਾ ਨੇ ਦਿੱਤਾ ਅਸਤੀਫ਼ਾ

Ad Position 21
No active advertisement
ਅਜੀਤ ਡੈਸਕ 06-09-2025

ਲੁਧਿਆਣਾ, 5 ਸਤੰਬਰ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਮੀਡੀਆ ਪਨੈਲਿਸਟ ਪਰਮਿੰਦਰ ਮਹਿਤਾ ਵਲੋਂ ਕੇਂਦਰ ਸਰਕਾਰ ਵਲੋਂ ਪੰਜਾਬ ਨੰੂ ਹੜ੍ਹ ਦੇ ਹਾਲਾਤਾਂ ਵਿਚ ਨਜ਼ਰਅੰਦਾਜ਼ ਕਰਨ ਦੇ ਰੋਸ ਵਜੋਂ ਆਪਣਾ ਅਸਤੀਫ਼ਾ ਦੇ ਦਿੱਤਾ ਗਿਆ | ਸ਼ਹਿਰ ਦੇ ਸਰਕਟ ਹਾਊਸ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਹਿਤਾ ਨੇ ਕਿਹਾ ਕਿ ਪੰਜਾਬ ਭਰ ਵਿਚ ਆਏ ਹੜ੍ਹ ਦੇ ਚੱਲਦੇ ਪ੍ਰਦੇਸ਼ ਇਸ ਸਮੇਂ ਗੰਭੀਰ ਸੰਕਟ ਵਿਚੋਂ ਲੰਘ ਰਿਹਾ ਹੈ | ਪ੍ਰਦੇਸ਼ ਦਾ ਕੋਈ ਵੀ ਇਲਾਕਾ ਨਹੀਂ ਜੋ ਇਸ ਵੇਲੇ ਪਾਣੀ ਦੀ ਮਾਰ ਹੇਠ ਨਹੀਂ ਹੈ | ਪ੍ਰਦੇਸ਼ ਵਿਚ ਹਰ ਕੋਈ ਆਪਣੇ ਆਪਣੇ ਤਰੀਕੇ ਨਾਲ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਲੱਗੇ ਹੋਏ ਹਨ, ਪਰ ਬੜੇ ਅਫ਼ਸੋਸ ਦੀ ਗੱਲ ਹੈ ਕਿ ਇਸ ਗੰਭੀਰ ਸੰਕਟ ਦੇ ਬਾਵਜੂਦ ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਵਿਵਹਾਰ ਕਰ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਨੇ ਸਸਰਾਲੀ ਕਾਲੋਨੀ 'ਚ ਧੁੱਸੀ ਬੰਨ੍ਹ ਦਾ ਕੀਤਾ ਨਿਰੀਖਣ ਅਗਲੀ ਖ਼ਬਰ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿਚ ਅਧਿਆਪਕ ਦਿਵਸ ਮਨਾਇਆ
Ad Position 24