ਲੁਧਿਆਣਾ, 5 ਸਤੰਬਰ (ਭੁਪਿੰਦਰ ਸਿੰਘ ਬੈਂਸ)- ਨਗਰ ਨਿਗਮ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਵਲੋਂ ਸ਼ੁਕਰਵਾਰ ਨੰੂ ਸਸਰਾਲੀ ਕਾਲੋਨੀ 'ਚ ਧੁੱਸੀ ਬੰਨ੍ਹ ਦਾ ਨਿਰੀਖਣ ਕੀਤਾ ਗਿਆ | ਮੇਅਰ ਪਿ੍ੰਸੀਪਲ ਲੰਬੇ ਸਮੇਂ ਉਕਤ ਬੰਨ੍ਹੇ 'ਤੇ ਹੀ ਰਹੇ | ਇਸ ਮੌਕੇ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਾਰਤੀ ਫੌਜ, ਐਨ.ਡੀ.ਆਰ.ਐਫ ਤੇ ਸੈਂਕੜੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਾਣੀ ਸਤਲੁਜ ਵਿਚੋਂ ਬਾਹਰ ਆਉਣ ਤੋਂ ਰੋਕਣ ਦੇ ਪੂਰੇ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਨੰੂ ਉਕਤ ਯਤਨਾਂ ਨੂੰ ਦੇਖਦੇ ਹੋਏ ਪੂਰਾ ਯਕੀਨ ਹੈ ਕਿ ਸਥਿਤੀ ਪੂਰੀ ਕੰਟਰੋਲ ਵਿਚ ਰਹੇਗੀ ਤੇ ਕਿਸੇ ਦਾ ਵੀ ਕੋਈ ਨੁਕਸਾਨ ਨਹੀਂ ਹੋਵੇਗਾ |