19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਕਾਰਸੇਵਾ ਡੇਰਾ ਹੀਰਾਬਾਗ ਚੈਰੀਟੇਬਲ ਟਰੱਸਟ ਪਟਿਆਲਾ ਨੇ ਹੜ੍ਹ ਪੀੜਤਾਂ ਲਈ ਰਾਹਤ ਕਾਰਜ ਆਰੰਭੇ <br/>

Ad Position 21
No active advertisement
ਅਜੀਤ ਡੈਸਕ 06-09-2025

ਆਲਮਗੀਰ, 5 ਸਤੰਬਰ (ਜਰਨੈਲ ਸਿੰਘ ਪੱਟੀ)-ਕਿਸਾਨ ਸੰਘਰਸ਼ ਦੇ ਮੁੱਢਲੇ ਦਿਨ ਤੋਂ ਹੀ ਖਨੌਰੀ ਅਤੇ ਸ਼ੰਭੂ ਬੈਰੀਅਰ 'ਤੇ ਲੰਗਰਾਂ ਦੀਆਂ ਸੇਵਾਵਾਂ ਨਿਭਾਉਣ ਵਾਲੇ ਸੰਤ ਅਮਰੀਕ ਸਿੰਘ ਸੰਪਰਦਾਇ ਕਾਰਸੇਵਾ ਪਟਿਆਲਾ ਵਾਲਿਆਂ ਦੇ ਸਥਾਨਕ ਜਥੇਦਾਰ ਹਰਪਿੰਦਰ ਸਿੰਘ ਭਿੰਦਾ ਮੁਖੀ ਡੇਰਾ ਕਾਰਸੇਵਾ ਆਲਮਗੀਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਰਸੇਵਾ ਡੇਰਾ ਹੀਰਾਬਾਗ ਚੈਰੀਟੇਬਲ ਟਰੱਸਟ ਪਟਿਆਲਾ ਅਤੇ ਭਾਈ ਨਗਾਹੀਆ ਸਿੰਘ ਜੀ ਬਿਰਧ ਆਸ਼ਰਮ ਆਲਮਗੀਰ ਲੁਧਿਆਣਾ ਵਲੋਂ ਟਰੱਸਟ ਦੇ ਚੇਅਰਮੈਨ ਸੰਤ ਅਮਰੀਕ ਸਿੰਘ ਪਟਿਆਲਾ ਦੀ ਰਹਿਨੁਮਾਈ ਹੇਠ ਅਕਾਲ ਪੁਰਖ ਦੇ ਓਟ ਆਸਰੇ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਕੁਦਰਤੀ ਆਫ਼ਤਾਂ ਦਾ ਸ਼ਿਕਾਰ ਹੋਏ ਹੜ੍ਹ ਪੀੜਤਾਂ ਦੀ ਮਦਦ ਲਈ ਡੇਰਾਕਾਰ ਸੇਵਾ ਆਲਮਗੀਰ ਵਿਖੇ ਰਾਹਤ ਸਮਗਰੀ ਇਕੱਤਰ ਕਰਕੇ ਪ੍ਰਭਾਵਿਤ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ | ਟਰੱਸਟ ਦੇ ਵਾਈਸ ਚੇਅਰਮੈਨ ਹਰਪਿੰਦਰ ਸਿੰਘ ਭਿੰਦਾ ਆਲਮਗੀਰ, ਸੈਕਟਰੀ ਗੁਰਦੀਪ ਸਿੰਘ ਨੇ ਦੱਸਿਆ ਕਿ ਰਾਹਤ ਸਮਗਰੀ ਤਹਿਤ ਇਨਸਾਨਾਂ ਤੋਂ ਇਲਾਵਾ ਪਸ਼ੂਆਂ ਲਈ ਹਰੇ ਚਾਰੇ ਅਤੇ ਸੁੱਕੀ ਤੂੜੀ ਵੀ ਵਿਸ਼ੇਸ਼ ਤੌਰ 'ਤੇ ਸੰਗਤਾਂ ਦੇ ਸਹਿਯੋਗ ਸਦਕਾ ਪ੍ਰਬੰਧ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਹ ਸੇਵਾ 25 ਸਤੰਬਰ ਤੱਕ ਜਾਰੀ ਰੱਖੀ ਜਾਵੇਗੀ | ਉਨ੍ਹਾਂ ਨੇ ਸਮੂਹ ਇਨਸਾਨੀਅਤ ਦੇ ਹਮਦਰਦੀ ਲੋਕਾਂ ਅਤੇ ਸਮਾਜ ਦੇ ਵੱਖ ਵੱਖ ਵਰਗਾਂ ਨੂੰ ਅਪੀਲ ਕੀਤੀ ਕਿ ਇਸ ਸੇਵਾ ਦੀ ਮਹਾਂ ਕਾਰਜ ਵਿਚ ਆਪਣਾ ਯੋਗਦਾਨ ਪਾ ਕੇ ਇਨਸਾਨੀਅਤ ਦਾ ਫ਼ਰਜ਼ ਨਿਭਾਉਣ |

Ad Position 22
No active advertisement
ਪਿਛਲੀ ਖ਼ਬਰ ਸੀ.ਐਮ.ਸੀ. ਦੇ ਸੀਨੀਅਰ ਲੈਬੋਰਟਰੀ ਟੈਕਨੀਸ਼ੀਅਨ ਬਣੇ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ <br/> ਅਗਲੀ ਖ਼ਬਰ ਗੁਰੂ ਅਮਰਦਾਸ ਕਾਲੋਨੀ ਦੇ ਵਸਨੀਕ ਗੰਦਾ ਪਾਣੀ ਪੀਣ ਨੂੰ ਮਜਬੂਰ
Ad Position 24