ਲੁਧਿਆਣਾ, 5 ਸਤੰਬਰ (ਡਾ. ਤਰਲੋਚਨ ਸਿੰਘ)-ਸੀ.ਐਮ.ਸੀ. ਹਸਪਤਾਲ ਵਿਚ ਸੀਨੀਅਰ ਲੈਬੋਰਟਰੀ ਟੈਕਨੀਸ਼ੀਅਨ ਵਜੋਂ ਤੈਨਾਤ ਦਰਸ਼ਨ ਮਸੀਹ ਨੂੰ ਪੰਜਾਬ ਸਰਕਾਰ ਵਲੋਂ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ | ਦਰਸ਼ਨ ਮਸੀਹ ਨੇ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਦੀ ਹਾਜ਼ਰੀ ਵਿਚ ਆਪਣਾ ਅਹੁਦਾ ਸੰਭਾਲਿਆ | ਅਹੁਦਾ ਸੰਭਾਲਣ ਤੋਂ ਬਾਅਦ ਦਰਸ਼ਨ ਮਸੀਹ ਨੇ ਕਿਹਾ ਕਿ ਉਹ ਭਾਵੇਂ ਮਸੀਹ ਭਾਈਚਾਰੇ ਨਾਲ ਸੰਬੰਧਿਤ ਹਨ, ਪਰ ਘੱਟ ਗਿਣਤੀ ਵਰਗ ਨਾਲ ਜੁੜੇ ਹਰ ਵਿਅਕਤੀ ਦੀ ਸਮੱਸਿਆ ਦਾ ਹੱਲ ਕਰਨ ਅਤੇ ਸ਼ਿਕਾਇਤਾਂ 'ਤੇ ਕਾਰਵਾਈ ਕਰਨ ਲਈ ਪਹਿਲ ਦੇ ਆਧਾਰ 'ਤੇ ਕੰਮ ਕਰਨਗੇ | ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਹਰ ਧਰਮ ਤੇ ਹਰ ਵਰਗ ਦੇ ਲੋਕਾਂ ਦਾ ਸਨਮਾਨ ਕਰਦੀ ਹੈ ਅਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਦੀ ਹੈ | ਉਨ੍ਹਾਂ ਨੇ ਆਪਣੀ ਨਿਯੁਕਤੀ ਲਈ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ ਤੇ ਲੁਧਿਆਣਾ ਸ਼ਹਿਰ ਦੇ ਸਾਰੇ ਵਿਧਾਇਕਾਂ ਦਾ ਧੰਨਵਾਦ ਕੀਤਾ ਹੈ |
ਸੀ.ਐਮ.ਸੀ. ਦੇ ਸੀਨੀਅਰ ਲੈਬੋਰਟਰੀ ਟੈਕਨੀਸ਼ੀਅਨ ਬਣੇ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ <br/>
ਅਜੀਤ ਡੈਸਕ
06-09-2025