ਆਲਮਗੀਰ, 5 ਸਤੰਬਰ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸਥਾਨਕ ਬਚਿੱਤਰ ਨਗਰ, ਜਸਦੇਵ ਨਗਰ ਸਥਿਤ ਇਲਾਕਾ ਨਿਵਾਸੀਆਂ ਦੇ ਸਹਿਯੋਗ ਸਦਕਾ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਸੁਖਮੀਤ ਸਿੰਘ ਖੰਨਾ ਦੀ ਅਗਵਾਈ ਹੇਠ ਕੁਦਰਤੀ ਆਫ਼ਤ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ ਟਰੱਕ ਰਵਾਨਾ ਕੀਤੇ ਗਏ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਖੰਨਾ ਨੇ ਦੱਸਿਆ ਕਿ ਭਾਵੇਂ ਕਿ ਪੰਜਾਬ ਸਰਕਾਰ ਵਲੋਂ ਰਾਹਤ ਪੀੜਤਾਂ ਦੀ ਸਹਾਇਤਾ ਲਈ ਵੱਡੇ ਪੱਧਰ 'ਤੇ ਕਾਰਜ ਆਰੰਭੇ ਗਏ ਹਨ, ਫਿਰ ਵੀ ਸਾਡਾ ਨਿੱਜੀ ਤੌਰ 'ਤੇ ਫਰਜ਼ ਬਣਦਾ ਹੈ ਕਿ ਮੁਸੀਬਤ ਵਿਚ ਡੁੱਬੇ ਹੋਏ ਆਪਣੇ ਭੈਣ ਭਰਾਵਾਂ ਦੀ ਬਾਂਹ ਫੜੀਏ ਅਤੇ ਉਨ੍ਹਾਂ ਨੂੰ ਖਾਣ ਪੀਣ ਤੋਂ ਇਲਾਵਾ ਘਰੇਲੂ ਜ਼ਰੂਰਤਾਂ ਦੀ ਸਮਗਰੀ ਪਹੁੰਚਾਈਏ | ਉਨ੍ਹਾਂ ਨੇ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਕੁਦਰਤੀ ਆਫ਼ਤ ਨਾਲ ਨਿਪਟਣ ਲਈ ਸਮੂਹ ਸੂਬਾ ਵਾਸੀ ਇਕਜੁੱਟ ਹੋ ਕੇ ਸਹਾਇਤਾ ਕਾਰਜਾਂ ਵਿਚ ਆਪਣਾ ਬਣਦਾ ਯੋਗਦਾਨ ਪਾਉਣ | ਰਾਹਤ ਸਮਗਰੀ ਦੇ ਟਰੱਕ ਰਵਾਨਾ ਕਰਨ ਮੌਕੇ ਪਰਵੀਨ ਬਾਂਸਲ, ਸੰਦੀਪ ਸਿੰਘ ਪੰਜਾਬ ਸਟੀਲ, ਗੋਲਡੀ ਲੁਹਾਰਾ, ਜਤਿੰਦਰਪਾਲ ਸਿੰਘ ਗਾਬੜੀਆ, ਮਨਦੀਪ ਸਿੰਘ ਮਨੀ, ਮਿੰਟੂ ਬਿਰਦੀ, ਪ੍ਰਦੀਪ ਸਿੰਘ, ਅਮਨ ਸ਼ੁਕਲਾ, ਸਰਬਜੀਤ ਸਿੰਘ ਕੜਵਲ, ਇੰਦਰਪਾਲ ਸਿੰਘ ਰਾਜੂ, ਜਤਿੰਦਰ ਮਠਾੜੂ, ਰਾਜਿੰਦਰ ਸਿੰਘ ਸਮੇਤ ਹੋਰ ਵੀ ਪਤਵੰਤੇ ਸੱਜਣ ਹਾਜ਼ਰ ਸਨ |