ਲੁਧਿਆਣਾ, 5 ਸਤੰਬਰ (ਜਸਵਿੰਦਰ ਸਿੰਘ)-ਕਮਲਾ ਲੋਹਟੀਆ ਐਸ.ਡੀ. ਕਾਲਜ, ਲੁਧਿਆਣਾ ਵਲੋਂ ਅਧਿਆਪਕ ਦਿਵਸ ਦੀ ਪੂਰਵ ਸੰਧਿਆ 'ਤੇ ਡਾ. ਸਰਵਪੱਲੀ ਰਾਧਾਕਿ੍ਸ਼ਨਨ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ ਗਿਆ | ਕਮਲਾ ਲੋਹਟੀਆ ਐਸ.ਡੀ. ਕਾਲਜ ਵਲੋਂ ਸਾਰੀਆਂ ਧਾਰਾਵਾਂ ਦੇ ਵਿਦਿਆਰਥੀਆਂ ਨੇ ਆਪਣਾ ਸਤਿਕਾਰ ਪ੍ਰਗਟ ਕੀਤਾ ਅਤੇ ਆਪਣੇ ਅਧਿਆਪਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਪਿ੍ੰਸੀਪਲ ਡਾ. ਮੁਹੰਮਦ ਸਲੀਮ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਅਧਿਆਪਕ ਹਮੇਸ਼ਾ ਉਨ੍ਹਾਂ ਦਾ ਮਾਰਗਦਰਸ਼ਨ ਅਤੇ ਸਮਰਥਨ ਕਰਨ ਲਈ ਮੌਜੂਦ ਰਹਿਣਗੇ | ਉਨ੍ਹਾਂ ਨੇ ਉਨ੍ਹਾਂ ਨੂੰ ਡਾ. ਸਰਵਪੱਲੀ ਰਾਧਾਕਿ੍ਸ਼ਨਨ ਦੀਆਂ ਸਿੱਖਿਆਵਾਂ ਨੂੰ ਯਾਦ ਰੱਖਣ ਅਤੇ ਉਨ੍ਹਾਂ ਦੀ ਪਾਲਨਾ ਕਰਨ, ਆਪਣੇ ਅਧਿਆਪਕਾਂ ਦਾ ਸਨਮਾਨ ਕਰਨ ਅਤੇ ਉਨ੍ਹਾਂ ਦੁਆਰਾ ਦਰਸਾਏ ਗਏ ਮਾਰਗ 'ਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਵੀ ਉਤਸ਼ਾਹਿਤ ਕੀਤਾ | ਸੁਨੀਲ ਅਗਰਵਾਲ ਦੀ ਅਗਵਾਈ ਵਾਲੀ ਕਾਲਜ ਪ੍ਰਬੰਧਕ ਕਮੇਟੀ ਨੇ ਹੋਰ ਕਾਰਜਕਾਰੀ ਮੈਂਬਰਾਂ ਸਮੇਤ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਇਸ ਸੰਸਥਾ ਦੀ ਭਲਾਈ ਅਤੇ ਉੱਨਤੀ ਲਈ ਉਨ੍ਹਾਂ ਦੇ ਸਾਰਥਿਕ ਯੋਗਦਾਨ ਦੀ ਪ੍ਰਸ਼ੰਸਾ ਕੀਤੀ |