19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਭਾਜਪਾ ਆਗੂ ਹੌਬੀ ਨੇ ਸਤਲੁਜ ਦਰਿਆ ਦੇ ਬੰਨ੍ਹ 'ਤੇ ਲਿਆ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 06-09-2025
ਲੁਧਿਆਣਾ, 5 ਸਤੰਬਰ (ਭੁਪਿੰਦਰ ਸਿੰਘ ਬੈਂਸ)-ਭਾਜਪਾ ਦੇ ਸੀਨੀਅਰ ਆਗੂ ਜਸਪ੍ਰੀਤ ਸਿੰਘ ਹੌਬੀ ਵਲੋਂ ਲੁਧਿਆਣਾ ਦੇ ਪਿੰਡ ਖਹਿਰਾ ਬੇਟ ਸਥਿਤ ਸਤਲੁਜ ਦਰਿਆ ਦੇ ਬੰਨ੍ਹ 'ਤੇ ਆਪਣੇ ਕੁੱਝ ਵਿਸ਼ੇਸ਼ ਸਾਥੀਆਂ ਅਤੇ ਪਿੰਡ ਵਾਲਿਆਂ ਨਾਲ ਜਾ ਕੇ ਮੌਕੇ ਦਾ ਜਾਇਜ਼ਾ ਲਿਆ ਅਤੇ ਪਿੰਡ ਵਾਸੀਆਂ ਨੂੰ ਆਪਣੀ ਪਾਰਟੀ ਅਤੇ ਜਥੇਬੰਦੀ ਦੋਨਾਂ ਵਲੋਂ ਹਰ ਤਰ੍ਹਾਂ ਦੀ ਲੋੜੀਂਦੀ ਮਦਦ ਦੇਣ ਦਾ ਭਰੋਸਾ ਦਿੱਤਾ ਗਿਆ | ਇਸ ਮੌਕੇ ਹੌਬੀ ਨੇ ਕਿਹਾ ਕਿ ਇਸ ਵਾਰ ਪੰਜਾਬ ਸੂਬੇ ਨੂੰ ਕੋਈ ਭੈੜੀ ਨਜ਼ਰ ਲੱਗੀ ਜਾਪਦੀ ਹੈ, ਜੋ ਕਿ ਸੈਂਕੜੇ ਪਿੰਡ ਅਤੇ ਲੱਖਾਂ ਏਕੜ ਫ਼ਸਲ ਤਬਾਹ ਹੋਣ ਨਾਲ ਜਿੱਥੇ ਪੰਜਾਬ ਸੂਬੇ ਦਾ ਆਰਥਿਕ ਤੌਰ 'ਤੇ ਬਹੁਤ ਨੁਕਸਾਨ ਹੋਇਆ ਉਥੇ ਹੀ ਸਾਡੇ ਪੰਜਾਬੀ ਜਿਹੜੇ ਦਰਿਆਵਾਂ ਦੇ ਕੰਢਿਆਂ 'ਤੇ ਪਿੰਡਾਂ ਵਿਚ ਵਸੇ ਹੋਏ ਹਨ, ਉਨ੍ਹਾਂ ਦਾ ਜਨ ਜੀਵਤ ਵੀ ਬਹੁਤ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ | ਇਸ ਮੌਕੇ ਹੌਬੀ ਵਲੋਂ ਆਪਣੀ ਟੀਮ ਦੇ ਸਹਿਯੋਗ ਨਾਲ ਭਾਰਤੀ ਜਨਤਾ ਪਾਰਟੀ ਅਤੇ ਜਥੇਬੰਦੀ ਸਟੂਡੈਂਟਸ ਡੈਮੋਕੇ੍ਰਟਿਕ ਫੈਡਰੇਸ਼ਨ ਵਲੋਂ ਆਉਣ ਵਾਲੇ ਦਿਨਾਂ ਵਿਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਲੋੜੀਂਦੀ ਰਾਹਤ ਸਮਗਰੀ ਪਹੁੰਚਾਉਣ ਦਾ ਵੀ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਜੀ.ਐਸ.ਪੀ.ਐਸ. ਹਸਪਤਾਲ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਐਂਬੂਲੈਂਸ ਸਮੇਤ ਡਾਕਟਰੀ ਟੀਮ ਰਵਾਨਾ <br/> ਅਗਲੀ ਖ਼ਬਰ ਕਮਲਾ ਲੋਹਟੀਆ ਐਸ.ਡੀ. ਕਾਲਜ ਵਿਖੇ ਮਨਾਇਆ ਅਧਿਆਪਕ ਦਿਵਸ
Ad Position 24