19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਜੀ.ਐਸ.ਪੀ.ਐਸ. ਹਸਪਤਾਲ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਐਂਬੂਲੈਂਸ ਸਮੇਤ ਡਾਕਟਰੀ ਟੀਮ ਰਵਾਨਾ <br/>

Ad Position 21
No active advertisement
ਅਜੀਤ ਡੈਸਕ 06-09-2025
ਲੁਧਿਆਣਾ, 5 ਸਤੰਬਰ (ਡਾ. ਤਰਲੋਚਨ ਸਿੰਘ)-ਨਾਮਧਾਰੀ ਮੁਖੀ ਸਤਿਗੁਰੂ ਉਦੇ ਸਿੰਘ ਜੀ ਦੀ ਕਿਰਪਾ ਸਦਕਾ ਜਿੱਥੇ ਨਾਮਧਾਰੀ ਸੰਗਤਾਂ ਵਲੋਂ ਹੜ੍ਹ ਪੀੜਤ ਇਲਾਕਿਆਂ ਵਿਚ ਰਾਸ਼ਨ ਸਮਗਰੀ ਅਤੇ ਪਸ਼ੂਆਂ ਲਈ ਅਚਾਰ ਲਗਾਤਾਰ ਵੰਡਿਆ ਜਾ ਰਿਹਾ ਹੈ | ਇਨ੍ਹਾਂ ਮੌਕੇ ਦੇ ਹਾਲਾਤਾਂ ਨੂੰ ਦੇਖਦਿਆਂ ਸਤਿਗੁਰੂ ਜੀ ਦੇ ਆਸ਼ੀਰਵਾਦ ਸਦਕਾ ਐਸ.ਪੀ.ਐਸ ਹਸਪਤਾਲ ਵਲੋਂ ਐਮ.ਡੀ. ਜੈ. ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਐਂਬੂਲੈਂਸ ਰਾਹੀਂ ਹੜ੍ਹ ਪੀੜਤਾਂ ਦੀ ਮਦਦ ਲਈ ਡਾਕਟਰਾਂ ਦੀ ਟੀਮ ਭੇਜੀ ਗਈ ਹੈ, ਜੋ ਵੱਖ-ਵੱਖ ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਵਿਚ ਜਾ ਕੇ ਮਰੀਜ਼ਾਂ ਦੀ ਜਾਂਚ ਕਰੇਗੀ ਤੇ ਉਨ੍ਹਾਂ ਨੂੰ ਦਵਾਈਆਂ ਦੇਵੇਗੀ | ਅੱਜ ਇਸ ਐਂਬੂਲੈਂਸ ਨੂੰ ਹਰੀ ਝੰਡੀ ਡਾ. ਜੀ.ਐਲ. ਅਵਸਥੀ ਤੇ ਏ.ਸੀ.ਪੀ ਗੁਰਪ੍ਰੀਤ ਸਿੱਧੂ ਨੇ ਦਿੱਤੀ | ਇਸ ਮੌਕੇ ਮੈਡੀਕਲ ਸੁਪਰਡੈਂਟ ਡਾ.ਪਰਮਿੰਦਰ ਬਰਾੜ ਨੇ ਦੱਸਿਆ ਕਿ ਇਹ ਸੇਵਾ ਵੱਖ-ਵੱਖ ਇਲਾਕਿਆਂ ਵਿਚ ਨਿਰੰਤਰ ਜਾਰੀ ਰਹੇਗੀ | ਇਸ ਮੌਕੇ ਇੰਸਪੈਕਟਰ ਦਵਿੰਦਰ ਕੌਰ ਤੇ ਪੀ.ਆਰ.ਓ. ਲਖਵੀਰ ਸਿੰਘ ਬੱਦੋਵਾਲ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸੰਗੋਵਾਲ ਨੇ ਸਤਲੁਜ ਦਰਿਆ ਨੇੜਲੇ ਪਿੰਡਾਂ ਦਾ ਕੀਤਾ ਦੌਰਾ <br/> ਅਗਲੀ ਖ਼ਬਰ ਭਾਜਪਾ ਆਗੂ ਹੌਬੀ ਨੇ ਸਤਲੁਜ ਦਰਿਆ ਦੇ ਬੰਨ੍ਹ 'ਤੇ ਲਿਆ ਜਾਇਜ਼ਾ <br/>
Ad Position 24