19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਵਿਧਾਇਕ ਸੰਗੋਵਾਲ ਨੇ ਸਤਲੁਜ ਦਰਿਆ ਨੇੜਲੇ ਪਿੰਡਾਂ ਦਾ ਕੀਤਾ ਦੌਰਾ <br/>

Ad Position 21
No active advertisement
ਅਜੀਤ ਡੈਸਕ 06-09-2025
ਲਾਡੋਵਾਲ, 5 ਸਤੰਬਰ (ਬਲਬੀਰ ਸਿੰਘ ਰਾਣਾ)-ਵਿਧਾਨ ਸਭਾ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਵਲੋਂ ਸਤਲੁਜ ਦਰਿਆ ਦੇ ਨੇੜਲੇ ਇਲਾਕਿਆਂ ਵਿਚ ਵਿਸ਼ੇਸ਼ ਦੌਰਾ ਕੀਤਾ ਅਤੇ ਜ਼ਮੀਨੀ ਪੱਧਰ 'ਤੇ ਸਥਿਤੀ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਵਿਧਾਇਕ ਸੰਗੋਵਾਲ ਨੇ ਪਿੰਡ ਆਲੋਵਾਲ ਬੰਨ੍ਹ ਕਲੀਆਂ ਦੇ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰੇਕ ਨਾਜ਼ੁਕ ਸਥਿਤੀ ਵਿਚ ਲੋਕਾਂ ਦੇ ਨਾਲ ਖੜ੍ਹਾ ਹੈ ਅਤੇ ਕਿਸੇ ਨੂੰ ਵੀ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਉਨ੍ਹਾਂ ਸਤਲੁਜ ਦਰਿਆ ਅਤੇ ਦਰਿਆ ਕੰਢੇ ਲੱਗਦੇ ਪਿੰਡਾਂ ਦਾ ਖੁਦ ਜਾ ਕੇ ਜਾਇਜ਼ਾ ਲਿਆ ਹੈ, ਹਾਲੇ ਪਾਣੀ ਦਾ ਪੱਧਰ ਬਹੁਤ ਘੱਟ ਹੈ | ਲੋਕ ਸਮਾਜ ਵਿਰੋਧੀ ਅਨਸਰਾਂ ਵਲੋਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਤੋਂ ਗੁਰੇਜ਼ ਕਰਨ ਲ ਵਿਧਾਇਕ ਸੰਗੋਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਹਰੇਕ ਪੱਖ ਤੋਂ ਸੰਭਵ ਮਦਦ ਕੀਤੀ ਜਾ ਰਹੀ ਹੈ, ਇਹ ਮਦਦ ਤਦ ਤੱਕ ਜਾਰੀ ਰਹੇਗੀ ਜਦ ਤੱਕ ਹਾਲਾਤ ਸਥਿਰ ਨਹੀਂ ਹੋ ਜਾਂਦੇ ਲ ਵਿਧਾਇਕ ਸੰਗੋਵਾਲ ਨੇ ਕਿਹਾ ਕਿ ਅਜਿਹੀ ਮੁਸ਼ਕਿਲ ਦੀ ਘੜੀ ਨਾਲ ਨਜਿੱਠਣ ਲਈ ਸੰਭਾਵੀ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕ ਪ੍ਰਸ਼ਾਸਨ ਦਾ ਸਾਥ ਦੇਣ, ਕਿਉਂਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ | ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਖੇਤਰਾਂ ਵਿਚ ਮੌਜੂਦਾ ਹਾਲਾਤ 'ਤੇ 24 ਘੰਟੇ ਚੌਕਸੀ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ, ਜਦ ਕਿ ਪ੍ਰਸ਼ਾਸਨ ਵਲੋਂ ਕਿਸੇ ਵੀ ਅਣਸੁਖਾਵੇਂ ਹਾਲਾਤਾਂ ਨਾਲ ਨਜਿੱਠਣ ਲਈ ਢੁਕਵੇਂ ਅਤੇ ਲੋੜੀਂਦੇ ਪੁਖ਼ਤਾ ਪ੍ਰਬੰਧ ਵੀ ਕੀਤੇ ਗਏ ਹਨ | ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਲੁਧਿਆਣਾ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਜੀਤ ਸਿੰਘ ਗਿੱਲ ਲਾਦੀਆਂ, ਸਰਪੰਚ ਕੁਲਦੀਪ ਸਿੰਘ, ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ, ਸਾਬਕਾ ਸਰਪੰਚ ਗੁਰਚਰਨ ਸਿੰਘ ਆਲੋਵਾਲ ਅਤੇ ਹੋਰ ਨਗਰ ਨਿਵਾਸੀ ਦੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਕੋਲੋਂ ਹੜ੍ਹ ਪ੍ਰਭਾਵਿਤ ਪੰਜਾਬ ਦੇ ਲਾਭਪਾਤਰੀਆਂ ਲਈ ਮੁਫ਼ਤ ਕਣਕ ਦਾ ਅਗਾਊਾ ਕੋਟਾ ਜਾਰੀ ਕਰਨ ਦੀ ਮੰਗ <br/> ਅਗਲੀ ਖ਼ਬਰ ਜੀ.ਐਸ.ਪੀ.ਐਸ. ਹਸਪਤਾਲ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਐਂਬੂਲੈਂਸ ਸਮੇਤ ਡਾਕਟਰੀ ਟੀਮ ਰਵਾਨਾ <br/>
Ad Position 24