19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਕੇਂਦਰ ਕੋਲੋਂ ਹੜ੍ਹ ਪ੍ਰਭਾਵਿਤ ਪੰਜਾਬ ਦੇ ਲਾਭਪਾਤਰੀਆਂ ਲਈ ਮੁਫ਼ਤ ਕਣਕ ਦਾ ਅਗਾਊਾ ਕੋਟਾ ਜਾਰੀ ਕਰਨ ਦੀ ਮੰਗ <br/>

Ad Position 21
No active advertisement
ਅਜੀਤ ਡੈਸਕ 06-09-2025
ਲੁਧਿਆਣਾ, 5 ਸਤੰਬਰ (ਜਗਮੀਤ ਸਿੰਘ)-ਕੇਂਦਰ ਸਰਕਾਰ ਵਲੋਂ ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ-2013 ਦੇ ਤਹਿਤ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਤਹਿਤ ਦੇਸ਼ ਭਰ ਦੇ 82 ਕਰੋੜ ਲੋਕਾਂ ਨੂੰ ਦਿੱਤੀ ਜਾਣ ਵਾਲੀ ਮੁਫ਼ਤ ਕਣਕ ਯੋਜਨਾ ਨੂੰ ਲੈ ਕੇ ਅਪ੍ਰੈਲ ਮਹੀਨੇ 'ਚ 6 ਮਹੀਨੇ ਦੀ ਕਣਕ ਦਾ ਕੋਟਾ ਸਾਰੇ ਰਾਜਾਂ ਨੂੰ ਜਾਰੀ ਕਰ ਦਿੱਤਾ ਗਿਆ ਸੀ, ਜਿਸ ਲਈ ਮੀਂਹ ਦੇ ਮੌਸਮ 'ਚ ਕਣਕ ਦੇ ਹੋਣ ਵਾਲੇ ਖ਼ਰਾਬੇ ਨੂੰ ਬਚਾਉਣ ਤੇ ਜ਼ਰੂਰਤਮੰਦਾਂ ਤੱਕ ਪਹੁੰਚਾਉਣਾ ਕਾਰਨ ਦੱਸਿਆ ਗਿਆ ਸੀ | ਕੇਂਦਰ ਸਰਕਾਰ ਵਲੋਂ 6 ਮਹੀਨੇ ਦਾ ਇਹ ਕੋਟਾ ਅਪ੍ਰੈਲ ਤੋਂ ਲੈ ਕੇ ਸਤੰਬਰ 2025 ਤੱਕ ਜਾਰੀ ਕੀਤਾ ਗਿਆ ਸੀ, ਪਰ ਹੁਣ ਪੰਜਾਬ 'ਚ ਆਏ ਹੜ੍ਹਾਂ ਦੀ ਮਾਰ ਕਾਰਨ ਆਪਣਾ ਘਰ, ਜ਼ਮੀਨ, ਸਾਮਾਨ ਅਤੇ ਪਸ਼ੂ ਡੰਗਰ ਆਦਿ ਦਾ ਨੁਕਸਾਨ ਝੱਲ ਰਹੇ ਲੋਕਾਂ 'ਚੋਂ ਇਸ ਯੋਜਨਾ ਦੇ ਲਾਭਪਾਤਰੀਆਂ ਨੂੰ ਰਾਹਤ ਦੇਣ ਲਈ ਆਲ ਇੰਡੀਆ ਫੇਅਰ ਪ੍ਰਾਈਸ ਸ਼ਾਪ ਡੀਲਰਜ਼ ਫੈਡਰੇਸ਼ਨ ਪੰਜਾਬ ਵਲੋਂ ਕੇਂਦਰ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਗਈ ਹੈ | ਡੀਲਰਜ਼ ਫੈਡਰੇਸ਼ਨ ਦੇ ਪ੍ਰਧਾਨ ਕਰਮਜੀਤ ਸਿੰਘ ਅੜੈਚਾਂ ਵਲੋਂ ਲਿਖੇ ਗਏ ਪੱਤਰ 'ਚ ਕਿਹਾ ਗਿਆ ਹੈ ਕਿ ਮੀਂਹ ਕਾਰਨ ਪੰਜਾਬ ਦੇ 23 ਜ਼ਿਲਿ੍ਹਆਂ ਨੂੰ ਹੜ੍ਹ ਪ੍ਰਭਾਵਿਤ ਐਲਾਨ ਕੀਤਾ ਜਾ ਚੁੱਕਾ ਹੈ, ਜਿਨ੍ਹਾਂ 'ਚੋਂ 15 ਜ਼ਿਲਿ੍ਹਆਂ ਦੇ 1600 ਤੋਂ ਜ਼ਿਆਦਾ ਪਿੰਡ ਹੜ੍ਹਾਂ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ, ਜਿਸ ਕਾਰਨ ਕਿਸਾਨਾਂ, ਮਜ਼ਦੂਰਾਂ ਤੇ ਆਮ ਲੋਕਾਂ ਨੂੰ ਵੱਡੀ ਮਾਰ ਪਈ ਹੈ | ਇਸ ਲਈ ਇਸ ਵੱਡੀ ਮੁਸੀਬਤ ਦੇ ਸਮੇਂ 'ਚ ਜੇਕਰ ਕੇਂਦਰ ਸਰਕਾਰ ਪੰਜਾਬ ਦੇ 1 ਕਰੋੜ 57 ਲੱਖ ਲਾਭਪਾਤਰੀਆਂ ਲਈ ਮੁਫ਼ਤ ਕਣਕ ਦਾ ਅਗਾਊਾ ਕੋਟਾ ਜਾਰੀ ਕਰਦੀ ਹੈ ਤਾਂ ਇਸ ਨਾਲ ਹੜ੍ਹ ਪੀੜਤਾਂ ਨੂੰ ਵੱਡੀ ਰਾਹਤ ਮਿਲੇਗੀ | ਇਹ ਅਗਾਊਾ ਕੋਟਾ ਅਕਤੂਬਰ ਤੋਂ ਦਸੰਬਰ 2025 ਤੱਕ ਦਾ ਪਹਿਲਾਂ ਹੀ ਜਾਰੀ ਕਰ ਦਿੱਤਾ ਜਾਣਾ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ ਸਮਾਰਟ ਸਕੂਲ ਮੋਤੀ ਨਗਰ ਦੇ ਅਧਿਆਪਕਾਂ, ਇਲਾਕਾ ਨਿਵਾਸੀਆਂ ਤੇ ਸੰਸਥਾ ਨਵਚੇਤਨਾ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਭੇਜੀ... ਅਗਲੀ ਖ਼ਬਰ ਵਿਧਾਇਕ ਸੰਗੋਵਾਲ ਨੇ ਸਤਲੁਜ ਦਰਿਆ ਨੇੜਲੇ ਪਿੰਡਾਂ ਦਾ ਕੀਤਾ ਦੌਰਾ <br/>
Ad Position 24