19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਕੇਂਦਰ ਸਰਕਾਰ ਹੜ੍ਹਾਂ ਕਾਰਨ ਹੋਈ ਤਬਾਹੀ ਨੂੰ ਕੌਮੀ ਆਫ਼ਤ ਐਲਾਨ ਕਰੇ-ਪੰਜਾਬੀ ਸਾਹਿਤ ਅਕਾਦਮੀ <br/>

Ad Position 21
No active advertisement
ਅਜੀਤ ਡੈਸਕ 06-09-2025
ਲੁਧਿਆਣਾ, 5 ਸਤੰਬਰ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿੱਤ ਅਕਾਦਮੀ, ਲੁਧਿਆਣਾ ਦੇ ਸਮੂਹ ਅਹੁਦੇਦਾਰ ਅਤੇ ਮੈਂਬਰਾਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਹੜ੍ਹਾਂ ਕਾਰਨ ਪੰਜਾਬ, ਹਿਮਾਚਲ ਪ੍ਰਦੇਸ, ਜੰਮੂ ਕਸ਼ਮੀਰ ਅਤੇ ਉੱਤਰਾਖੰਡ ਵਰਗੇ ਸੂਬਿਆਂ ਵਿਚ ਹੋਏ ਭਾਰੀ ਜਾਨੀ ਤੇ ਮਾਲੀ ਨੁਕਸਾਨ ਕਾਰਨ ਕੌਮੀ ਆਫ਼ਤ ਦਾ ਐਲਾਨ ਕਰੇ | ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਕਿਹਾ ਕਿ ਉਪਰੋਕਤ ਸੂਬਿਆਂ ਵਿਚ ਬਦਲ ਫੱਟਣ, ਢਿੱਗਾਂ ਡਿੱਗਣ ਅਤੇ ਡੈਮਾਂ ਦੇ ਗੇਟ ਖੋਲ੍ਹਣ ਕਾਰਨ ਦਰਿਆਵਾਂ ਵਿਚ ਆਏ ਹੜ੍ਹਾਂ ਦੇ ਪਾਣੀ ਨਾਲ ਸੜਕਾਂ, ਪੁਲਾਂ, ਮਕਾਨਾਂ ਅਤੇ ਦੁਕਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ | ਡਾ. ਪਾਲ ਕੌਰ ਨੇ ਕਿਹਾ ਕਿ ਇਨ੍ਹਾਂ ਥਾਵਾਂ 'ਤੇ ਸਰਕਾਰਾਂ ਨੂੰ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ | ਡਾ. ਗੁਲਜ਼ਾਰ ਪੰਧੇਰ ਨੇ ਕਿਹਾ ਕਿ ਉਤਰੀ ਰਾਜਾਂ ਵਿਚ ਅਜਿਹੀ ਵਿਆਪਕ ਤਬਾਹੀ ਕਾਰਨ ਇਸ ਨੂੰ ਕੌਮੀ ਆਫ਼ਤ ਐਲਾਨ ਕੇ ਰੋਂਦੇ ਕੁਰਲਾਉਂਦੇ ਲੋਕਾਂ ਦੀ ਬਾਂਹ ਫੜੀ ਜਾਣੀ ਚਾਹੀਦੀ ਹੈ | ਬਿਆਨ ਜਾਰੀ ਕਰਨ ਵਾਲਿਆਂ ਵਿਚ ਡਾ. ਸੁਖਦੇਵ ਸਿੰਘ ਸਿਰਸਾ, ਪੋ੍ਰ. ਗੁਰਭਜਨ ਗਿੱਲ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜੌਹਲ, ਡਾ. ਅਨੂਪ ਸਿੰਘ, ਸੁਰਿੰਦਰ ਕੈਲੇ, ਡਾ. ਜੋਗਿੰਦਰ ਸਿੰਘ ਨਿਰਾਲਾ, ਬਲਬੀਰ ਮਾਧੋਪੁਰੀ, ਡਾ. ਗੁਰਇਕਬਾਲ ਸਿੰਘ, ਡਾ. ਅਰਵਿੰਦਰ ਕੌਰ ਕਾਕੜਾ, ਡਾ. ਗੁਰਚਰਨ ਕੌਰ ਕੋਚਰ, ਡਾ. ਹਰਵਿੰਦਰ ਸਿੰਘ, ਤੈ੍ਰਲੋਚਨ ਲੋਚੀ, ਜਸਪਾਲ ਮਾਨਖੇੜਾ, ਜਨਮੇਜਾ ਸਿੰਘ ਜੌਹਲ, ਜਸਵੀਰ ਝੱਜ, ਡਾ. ਹਰੀ ਸਿੰਘ ਜਾਚਕ, ਸਹਿਜਪ੍ਰੀਤ ਸਿੰਘ ਮਾਂਗਟ, ਸ਼ਬਦੀਸ਼, ਸੰਜੀਵਨ ਸਿੰਘ, ਨਰਿੰਦਰਪਾਲ ਕੌਰ, ਵਾਹਿਦ (ਸਤਿਨਾਮ ਸਿੰਘ), ਸੰਤੋਖ ਸਿੰਘ ਸੁੱਖੀ, ਡਾ. ਹਰਜਿੰਦਰ ਸਿੰਘ, ਕੰਵਰਜੀਤ ਸਿੰਘ ਭੱਠਲ, ਪ੍ਰੋ. ਸਰਘੀ, ਪ੍ਰੇਮ ਸਾਹਿਲ, ਪ੍ਰੋ. ਬਲਵਿੰਦਰ ਸਿੰਘ ਚਹਿਲ, ਕਰਮਜੀਤ ਸਿੰਘ ਗਰੇਵਾਲ ਅਤੇ ਵਰਗਿਸ ਸਲਾਮਤ ਸਮੇਤ ਸਮੂਹ ਮੈਂਬਰ ਸ਼ਾਮਿਲ ਹਨ |

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਡਾਇੰਗ ਐਸੋਸੀਏਸ਼ਨ ਵਲੋਂ 15 ਲੱਖ ਦੀ ਮਦਦ <br/> ਅਗਲੀ ਖ਼ਬਰ ਹੜ੍ਹ ਪੀੜਤਾਂ ਦੀ ਮਦਦ ਲਈ ਇੰਡਸਟਰੀਅਲ ਐਸੋਸੀਏਸ਼ਨ ਆਫ਼ ਲੁਧਿਆਣਾ ਦੀ ਮੀਟਿੰਗ
Ad Position 24